ਵੱਡੀ ਖ਼ਬਰ : ਅੰਤਰਰਾਸ਼ਟਰੀ ਕਬੱਡੀ ਖਿਡਾਰੀ ਤੇ ਉਸ ਦੀ ਮਾਂ ‘ਤੇ ਚੱਲੀਆਂ ਗੋਲੀਆਂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੋਗਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਿੰਡ ਬੱਧਨੀ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕਿੰਦਾ ਬੱਧਨੀ ਦੇ ਘਰ ਅੰਦਰ ਜਾ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਬਾਰੀ ਕੀਤੀ ਗਈ। ਇਸ ਫਾਇਰਿੰਗ ਦੌਰਾਨ ਗੋਲੀ ਕਿੰਦੇ ਤੇ ਉਸ ਦੀ ਮਾਤਾ ਨੂੰ ਲੱਗ ਗਈ ।ਜਿਸ ਕਾਰਨ ਦੋਵਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਇਸ ਹਮਲੇ ਦੌਰਾਨ ਕਿੰਦੇ ਦੀ ਬਾਂਹ 'ਤੇ ਗੋਲੀ ਲੱਗੀ ,ਜਦਕਿ ਉਸ ਦੀ ਮਾਂ ਨੂੰ ਗੰਭੀਰ ਜਖ਼ਮੀ ਹੋਣ ਕਾਰਨ ਇਲਾਜ਼ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਸੀ,ਉੱਥੇ ਡਾਕਟਰਾਂ ਵਲੋਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਹਮਲੇ ਦੇ ਕਾਰਨਾਂ ਦਾ ਹਾਲੇ ਕੁਝ ਪਤਾ ਨਹੀ ਲੱਗ ਸਕਿਆ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।