ਵੱਡੀ ਖ਼ਬਰ : ਨਸ਼ੀਲੇ ਟੀਕਿਆਂ ਸਮੇਤ ਕਬੱਡੀ ਖਿਡਾਰੀ ਗ੍ਰਿਫ਼ਤਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਰਿਆਣਾ ਦੇ ਹਾਂਸੀ 'ਚ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ ,ਜਿੱਥੇ ਪੁਲਿਸ ਨੇ ਇੱਕ ਸੂਬਾ ਪੱਧਰੀ ਕਬੱਡੀ ਖਿਡਾਰੀ ਨੂੰ 500 ਸਟੀਰੌਇਡ ਟੀਕਿਆਂ ਸਮੇਤ ਕਾਬੂ ਕੀਤਾ ਹੈ। ਉਸ ਕੋਲੋਂ ਕੁੱਲ 200 ਪਾਬੰਦੀਸ਼ੁਦਾ ਟੀਕੇ ਬਰਾਮਦ ਕੀਤੇ ਗਏ ਹਨ। ਦੱਸਿਆ ਜਾ ਰਿਹਾ ਇਹ ਟੀਕਿਆਂ ਦੀ ਖੇਪ ਪੰਜਾਬ ਦੇ ਖਿਡਾਰੀਆਂ ਨੂੰ ਜਾ ਰਹੀ ਸੀ ।ਗ੍ਰਿਫ਼ਤਾਰ ਕੀਤੇ ਗਏ ਖਿਡਾਰੀ ਦੀ ਪਛਾਣ ਅਜੇ ਵਾਸੀ ਮਦੀਨਾ ਦੇ ਰੂਪ 'ਚ ਹੋਈ ਹੈ। ਫਿਲਹਾਲ ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਦੋਸ਼ੀ ਖਿਡਾਰੀ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਗੱਡੀ ਨੰਬਰ HR 12 AF 6262 ਸਵਿਫਟ ਡਿਜ਼ਾਇਰ 'ਚ ਨਸ਼ੀਲੇ ਪਦਾਰਥ ਆ ਰਹੇ ਹਨ। ਜਿਸ ਦੇ ਤਹਿਤ ਪੁਲਿਸ ਟੀਮ ਨੇ ਨਾਕਾਬੰਦੀ ਕਰਕੇ ਦੋਸ਼ੀ ਨੂੰ 500 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕਰ ਲਿਆ ।