ਵੱਡੀ ਖ਼ਬਰ : Canada ‘ਚ ਖਾਲਿਸਤਾਨੀ ਸਮਰਥਕਾਂ ਨੇ ਮਹਾਤਮਾ ਗਾਂਧੀ ਦੇ ਬੁੱਤ ਨਾਲ ਕੀਤੀ ਭੰਨਤੋੜ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਖਾਲਿਸਤਾਨੀ ਸਮਰਥਕਾਂ ਵਲੋਂ ਓਟਾਰੀਓ ਵਿੱਚ ਮਹਾਤਮ ਗਾਂਧੀ ਦੇ ਬੁੱਤ ਦੀ ਭੰਨਤੋੜ ਕੀਤੀ ਗਈ ਹੈ। ਇਸ ਦੌਰਾਨ ਖਾਲਿਸਤਾਨੀ ਸਮਰਥਕਾਂ ਵਲੋਂ ਬੁੱਤ ਤੇ ਖਾਲਿਸਤਾਨ ਦੇ ਨਾਅਰੇ ਤੇ ਭਾਰਤ ਵਿਰੋਧੀ ਸ਼ਬਦ ਲਿਖੇ ਗਏ ਹਨ। ਇਹ ਤੋਂ ਪਹਿਲਾਂ ਵੀ ਹੈਮਿਲਟਨ ਟਾਊਨ ਦੇ ਸਿਟੀ ਹਾਲ ਵਿਖੇ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨਤੋੜ ਕੀਤੀ ਸੀ । ਦੱਸ ਦਈਏ ਕਿ ਮਹਾਤਮਾ ਗਾਂਧੀ ਜੀ ਨੇ ਜਿਸ ਡੰਡੇ ਨੂੰ ਫੜਿਆ ਹੋਇਆ ਸੀ… ਉਸ 'ਤੇ ਖਾਲਿਸਤਾਨ ਦਾ ਝੰਡਾ ਲੱਗਾ ਦਿੱਤਾ ਗਿਆ ।

ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ 2022 ਜੁਲਾਈ ਨੂੰ ਵਿਸ਼ਨੂੰ ਮੰਦਰ ਵਿੱਚ ਲੱਗੇ ਮਹਾਤਮਾ ਗਾਂਧੀ ਦੇ ਬੁੱਤ ਨਾਲ ਵੀ ਛੇੜਛਾੜ ਕੀਤੀ ਗਈ ਸੀ। ਉਸ ਘਟਨਾ ਵਿੱਚ ਵੀ ਖਾਲਿਸਤਾਨੀ ਸਮਰਥਕਾਂ ਦਾ ਹੱਥ ਦੱਸਿਆ ਜਾ ਰਿਹਾ ਸੀ। ਪੰਜਾਬ 'ਚ ਵਾਰਿਸ ਪੰਜਾਬ ਦੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਈ ਜ਼ਿਲ੍ਹਿਆਂ ਦੀ ਪੁਲਿਸ ਵਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ । ਜਿਸ ਕਾਰਨ ਹੁਣ ਖਾਲਿਸਤਾਨੀ ਸਮਰਥਕਾਂ ਵਲੋਂ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ।