ਵੱਡੀ ਖ਼ਬਰ : ਲੋਕ ਇਨਸਾਫ਼ ਪਾਰਟੀ ਦਾ ਆਗੂ ਗ੍ਰਿਫਤਾਰ, ਜਾਣੋ ਪੂਰਾ ਮਾਮਲਾ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ 'ਚ ਲੋਕ ਇਨਸਾਫ ਪਾਰਟੀ ਦੇ ਸਾਬਕਾ ਕੌਂਸਲਰ ਗੁਰਪ੍ਰੀਤ ਖੁਰਾਣਾ ਨੂੰ ਗ੍ਰਿਫਤਾਰ ਕੇ ਲਿਆ ਗਿਆ । ਦੱਸਿਆ ਜਾ ਰਿਹਾ ਕਿ ਖੁਰਾਣਾ ਤੇ 9 ਮਹੀਨੇ ਪੁਰਾਣੀ ਚੋਣ ਹਿੰਸਾ ਦੇ ਮਾਮਲੇ 'ਚ ਸ਼ਾਮਲ ਹੋਣ ਦਾ ਮਾਮਲਾ ਦਰਜ ਕੀਤਾ ਹੈ। ਦੋਸ਼ੀ ਦੀ ਪਛਾਣ ਰਜਿੰਦਰ ਸਿੰਘ ਦੇ ਰੂਪ 'ਚ ਹੋਈ ਹੈ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਤਮਾ ਨਗਰ ਹਲਕੇ 'ਚ ਬੈਂਸ ਦੇ ਸਮਰਥਕਾਂ ਤੇ ਕਾਂਗਰਸ ਦੇ ਉਮੀਦਵਾਰ ਕਮਲਜੀਤ ਕੜਵੱਲ 'ਚ ਲੜਾਈ ਹੋ ਗਈ ਸੀ।

ਕਾਂਗਰਸੀ ਉਮੀਦਵਾਰ ਕਮਲਜੀਤ ਨੇ ਦੋਸ਼ ਲਗਾਉਂਦੇ ਕਿਹਾ ਸੀ ਕਿ ਬੈਂਸ ਨੇ ਆਪਣੇ ਸਮਰਥਕਾਂ ਨਾਲ ਮਿਲ ਕੇ ਕਥਿਤ ਤੋਰ 'ਤੇ ਗੋਲੀਆਂ ਚਲਾਈਆਂ। ਜਿਸ ਤੋਂ ਬਾਅਦ ਬੈਂਸ ਤੇ ਉਸ ਦੇ ਪੱਤਰ ਅਜੈਪ੍ਰੀਤ ਖਿਲਾਫ ਮਾਮਲਾ ਦਰਜ ਕੀਤਾ ਗਿਆ । ਇਸ ਮਾਮਲੇ 'ਚ ਸਮਰਜੀਤ ਬੈਂਸ ਤੇ ਉਸ ਦੇ 2 ਭਰਾ, ਸਾਬਕਾ ਕੌਂਸਲਰ ਗੁਰਪ੍ਰੀਤ ਖੁਰਾਣਾ ਆਦਿ ਵੀ ਨਾਮਜ਼ਦ ਹਨ। ਜ਼ਿਕਰਯੋਗ ਹੈ ਕਿ ਲੁਧਿਆਣਾ ਪੁਲਿਸ ਸਾਬਕਾ ਵਿਧਾਇਕ ਸਿਮਜੀਤ ਸਿੰਘ ਬੈਂਸ ਨੂੰ ਇਸ ਮਾਮਲੇ 'ਚ ਪ੍ਰੋਡਕਸ਼ਨ ਵਾਰੰਟ 'ਤੇ ਪੁੱਛਗਿੱਛ ਲਈ ਲੈ ਕੇ ਆਈ ਸੀ । ਦੱਸ ਦਈਏ ਕਿ ਬੈਂਸ ਜਬਰ ਜ਼ਨਾਹ ਮਾਮਲੇ 'ਚ ਜੇਲ੍ਹ ਬੰਦ ਹਨ।