ਵੱਡੀ ਖ਼ਬਰ : ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਲੁਕਆਊਟ ਨੋਟਿਸ ਜਾਰੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੁਲਿਸ ਵਲੋਂ ਲਗਾਤਾਰ ਹੀ ਕਾਰਵਾਈ ਕੀਤੀ ਜਾ ਰਹੀ ਹੈ। ਹੁਣ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਲੁਕਆਊਟ ਨੋਟਿਸ ਜਾਰੀ ਕਰ ਦਿੱਤਾ ਹੈ । ਸੂਤਰਾਂ ਅਨੁਸਾਰ ਅੰਮ੍ਰਿਤਪਾਲ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤਾ ਗਿਆ । ਦੱਸ ਦਈਏ ਕਿ ਅਜਨਾਲਾ ਘਟਨਾ ਨੂੰ ਦੇਖਦੇ ਹੋਏ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਪਿਛਲੇ ਦਿਨੀਂ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਕਾਫਲੇ ਨੂੰ ਘੇਰਾ ਪਾ ਲਿਆ । ਇਸ ਦੌਰਾਨ ਪੁਲਿਸ ਨੇ ਉਸ ਦੇ ਕਈ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ। ਹੁਣ ਪੁਲਿਸ ਵਲੋਂ ਭਗੋੜਾ ਹੋਏ ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ । ਪੰਜਾਬ ਪੁਲਿਸ ਨੇ ਹਵਾਈ ਅੱਡੇ ਤੇ ਬੰਦਰਗਾਹਾਂ 'ਤੇ ਹਰ ਜਗ੍ਹਾ ਅੰਮ੍ਰਿਤਪਾਲ ਸਿੰਘ ਬਾਰੇ ਸੁਰੱਖਿਆ ਏਜੰਸੀਆਂ ਨੂੰ ਅਲਰਟ ਕਰ ਦਿੱਤਾ ਹੈ ।