ਵੱਡੀ ਖ਼ਬਰ : ਨਾਬਾਲਗ ਬੱਚੀ ਨਾਲ ਬਲਾਤਕਾਰ ਹੋਣ ਤੋਂ ਬਾਅਦ ਹੋਈ ਗਰਭਵਤੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਰਿਆਣਾ ਦੇ ਬਹਾਦਰਗੜ੍ਹ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਾਰਨ ਵਾਲਾ ਮਾਮਲਾ ਸਾਹਮਣੇ ਆ ਰਹੀ ਹੈ। ਜਿਥੇ 13 ਸਾਲ ਦੀ ਨਾਬਾਲਗ ਬਚੀ ਨਾਲ ਬਲਾਤਕਾਰ ਕਰਨ ਤੋਂ ਬਾਅਦ ਉਹ ਗਰਭਵਤੀ ਹੋ ਗਈ ।ਦੱਸਿਆ ਜਾ ਰਿਹਾ ਕਿ ਪਰਿਵਾਰਿਕ ਮੈਬਰਾਂ ਨੂੰ ਕੁੜੀ ਨਾਲ ਬਲਾਤਕਾਰ ਹੋਣ ਦਾ ਉਸ ਸਮੇ ਪਤਾ ਲੱਗਾ ਜਦੋ ਕੁੜੀ ਨੂੰ ਪੇਟ 'ਚ ਦਰਦ ਦੀ ਸ਼ਿਕਾਇਤ ਹੋਣ ਲੱਗੀ ਤੇ ਉਸ ਨੂੰ ਇਲਾਜ ਲਈ ਹਸਪਤਾਲ ਲੈ ਕੇ ਗਏ। ਜਿਥੇ ਜਾਂਚ ਦੌਰਾਨ ਪਤਾ ਲੱਗਾ ਕਿ ਕੁੜੀ ਗਰਭਵਤੀ ਹੈ ਤਾਂ ਪਰਿਵਾਰਿਕ ਮੈਬਰਾਂ ਦੇ ਪੈਰਾਂ ਹੇਠੋ ਜ਼ਮੀਨ ਖਿਸਕ ਗਈ।

ਜਦੋ ਕੁੜੀ ਤੋਂ ਪੁੱਛਿਆ ਗਿਆ ਤਾਂ ਉਸ ਨੇ ਕਿਹਾ ਕਿ ਗੁਆਂਢ ਦੇ 50 ਸਾਲਾ ਵਿਅਕਤੀ ਨੇ ਉਸ ਨਾਲ ਬਲਾਤਕਾਰ ਕੀਤਾ ਹੈ । ਜਾਣਕਾਰੀ ਅਨੁਸਾਰ 13 ਸਾਲਾ ਮਾਸੂਮ ਬਚੀ ਆਪਣੀ ਮਾਂ ਨਾਲ ਕਿਸੇ ਘਰ ਸਫਾਈ ਕਰਨ ਲਈ ਜਾਂਦੀ ਸੀ। ਇੱਕ ਦਿਨ ਉਹ ਕੰਮ ਲਈ ਦੋਸ਼ੀ ਦੇ ਘਰ ਇੱਕਲੀ ਗਈ ਸੀ ।ਉਸੇ ਦਿਨ ਦੋਸ਼ੀ ਨੇ ਉਸ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।