ਵੱਡੀ ਖ਼ਬਰ : ਪਾਰਟੀ ਤੋਂ ਕੱਢੇ ਜਾਣ ‘ਤੇ MLA ਸੰਦੀਪ ਜਾਖੜ ਦਾ ਵੱਡਾ ਬਿਆਨ, ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) ; ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਭਤੀਜੇ ਸੰਦੀਪ ਜਾਖੜ ਨੂੰ ਕਾਂਗਰਸ ਪਾਰਟੀ 'ਚੋ ਬਾਹਰ ਕੱਢ ਦਿੱਤਾ ਗਿਆ। ਜਿਸ ਨੂੰ ਲੈ ਕੇ ਸੰਦੀਪ ਜਾਖੜ ਨੇ ਕਿਹਾ ਕਿ ਕਾਂਗਰਸ ਬਹੁਤ ਵੱਡੀ ਪਾਰਟੀ ਹੈ…..ਇਸ ਲਈ ਉਨ੍ਹਾਂ ਦਾ ਪੱਖ ਜਾਣ ਲੈਣਾ ਚਾਹੀਦਾ ਸੀ….ਹੁਣ ਉਹ ਪਾਰਟੀ ਤੋਂ ਮੁਆਫੀ ਨਹੀ ਮੰਗਣਗੇ । ਉਨ੍ਹਾਂ ਨੇ ਕਿਹਾ ਕਿ ਮੈ ਕੋਈ ਕੰਮ ਲੁਕ ਛਿਪ ਕੇ ਨਹੀਂ ਕੀਤਾ, ਜੋ ਵੀ ਕੀਤਾ ਉਹ ਖੁੱਲ੍ਹ ਕੇ ਕੀਤਾ ਹੈ। ਦੱਸ ਦਈਏ ਕਿ ਸੰਦੀਪ ਜਾਖੜ ਅਬੋਹਰ ਤੋਂ ਕਾਂਗਰਸ ਦੇ ਵਿਧਾਇਕ ਹਨ । ਰਾਜਾ ਵੜਿੰਗ ਵਲੋਂ ਉਨ੍ਹਾਂ ਤੇ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਲਾਏ ਗਏ ਸਨ । ਜਿਸ ਤੋਂ ਬਾਅਦ ਹਾਈ ਕਮਾਂਡ ਵਲੋਂ ਪਾਰਟੀ ਤੋਂ ਬਾਹਰ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ ।