ਵੱਡੀ ਖ਼ਬਰ : ਮਾਂ ਨੇ ਆਪਣੇ 2 ਬੱਚਿਆਂ ਸਮੇਤ ਨਹਿਰ ‘ਚ ਮਾਰੀ ਛਾਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਰਨਤਾਰਨ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿਥੇ ਵਿਆਹੁਤਾ ਨੇ ਆਪਣੇ 2 ਬੱਚਿਆਂ ਸਣੇ ਨਹਿਰ 'ਚ ਛਾਲ ਮਾਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਜਿੰਦਰ ਕਰੋ ਵਾਸੀ ਬੈਕਾਂ ਜ਼ਿਲਾ ਤਰਨਤਾਰਨ ਨੇ ਕਿਸੇ ਪਰੇਸ਼ਾਨੀ ਦੇ ਚੱਲਦਿਆਂ ਆਪਣੇ 5 ਸਾਲ ਦੇ ਪੁੱਤ ਤੇ 8 ਸਾਲ ਦੀ ਬੇਟੀ ਸਮੇਤ ਅੱਜ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕੀਤੀ ਹੈ ਜਦੋ ਰਾਹਗੀਰਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਤੁਰੰਤ ਹੀ ਧੀ ਨੂੰ ਬਚਾਅ ਲਿਆ ਪਰ ਉਸ ਦੇ 8 ਸਾਲ ਦੇ ਬੇਟੇ ਦੀ ਪਾਣੀ ਦੇ ਵਹਾਅ ਕਾਰਨ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।