ਵੱਡੀ ਖ਼ਬਰ : MP ਸਿਮਰਜੀਤ ਮਾਨ ਦੇ ਸਪੁੱਤਰ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਘਰ…

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਨੂੰ ਅਧਿਕਾਰਿਤ ਤੋਰ 'ਤੇ ਭਗੋੜਾ ਕਰਾਰ ਕਰ ਦਿੱਤਾ ਗਿਆ ਹੈ। ਉਸ ਦੀ ਭਾਲ ਲਈ ਪੁਲਿਸ ਫੋਰਸ ਵਲੋਂ ਲਗਾਤਾਰ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਸਿਮਰਨਜੀਤ ਸਿੰਘ ਮਾਨ ਦਾ ਸਪੁੱਤਰ ਈਮਾਨ ਸਿੰਘ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚਿਆ ਹੈ। ਦੱਸਿਆ ਜਾ ਰਿਹਾ ਈਮਾਨ ਸਿੰਘ ਪੇਸ਼ੇ ਤੋਂ ਵਕੀਲ ਹਨ । ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਪ੍ਰਦਰਸ਼ਨ ਕਰਨ ਵਾਲੇ 16 ਨੌਜਵਾਨਾਂ ਨੂੰ ਜੁਡੀਸ਼ੀਅਲ ਰਿਮਾਂਡ 'ਚ ਭੇਜਿਆ ਗਿਆ ਹੈ । ਜ਼ਿਕਰਯੋਗ ਹੈ ਕਿ ਬੀਤੀ ਦਿਨੀਂ ਪੰਜਾਬ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਦੇ ਕਾਫਲੇ ਨੂੰ ਘੇਰਾ ਪਾ ਲਿਆ ਗਿਆ ਸੀ। ਇਸ ਦੌਰਾਨ ਪੁਲਿਸ ਵਲੋਂ ਗੱਡੀਆਂ ਰੋਕ ਕੇ ਉਸ ਦੇ 7 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਿਨ੍ਹਾਂ ਨੂੰ ਅੱਜ ਅਦਾਲਤ 'ਚ ਪੇਸ਼ ਕਰਕੇ ਪੁਲਿਸ ਵਲੋਂ ਰਿਮਾਂਡ ਹਾਸਲ ਕੀਤਾ ਗਿਆ ਹੈ ।