ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੋਮਣੀ ਅਕਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਡਰੱਗ ਮਾਮਲੇ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮਲੇ ਦੀ ਕਾਰਵਾਈ ਕਰ ਰਹੇ SIT ਦੇ ਚੀਫ ਨੂੰ ਬਦਲ ਦਿੱਤਾ ਹੈ। ਹੁਣ CM ਮਾਨ ਨੇ IG ਸੁਖਵਿੰਦਰ ਸਿੰਘ ਛੀਨਾ ਨੂੰ ਇਸ ਮਾਮਲੇ ਵਿੱਚ ਨਵਾਂ SIT ਨਿਯੁਕਤ ਕੀਤਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ DIG ਰਾਹੁਲ ਇਸ ਮਾਮਲੇ ਦੀ ਕਾਰਵਾਈ ਰਕ ਰਹੇ ਸਨ । ਦੱਸਣਯੋਗ ਹੈ ਕਿ ਬਿਕਰਮ ਮਜੀਠੀਆ 'ਤੇ 2021 ਦਸੰਬਰ 'ਚ ਨਸ਼ਾ ਤਸਕਰਾਂ ਦੀ ਮਦਦ ਕਰਨ ਦੇ ਦੋਸ਼ 'ਚ ਮਾਮਲਾ ਦਰਜ਼ ਕੀਤਾ ਗਿਆ ਸੀ । ਇਸ ਤੋਂ ਪਹਿਲਾਂ ਵੀ ਮਜੀਠੀਆ ਦੇ ਖੁਦ ਨੂੰ ਬੇਕਸੂਰ ਹੋਣ ਦਾ ਦਾਅਵਾ ਕਰਦੇ ਕਿਹਾ ਸੀ ਕਿ ਪੁਲਿਸ ਨੂੰ ਉਸ ਦੇ ਖ਼ਿਲਾਫ਼ ਕੋਈ ਸਬੂਤ ਨਹੀ ਮਿਲਿਆ ।



