ਵੱਡੀ ਖ਼ਬਰ : ਕੌਮੀ ਇਨਸਾਫ਼ ਮੋਰਚੇ ‘ਚ ਮਿਲੀ ਨਿਹੰਗ ਸਿੰਘ ਦੀ ਲਾਸ਼…

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੌਮੀ ਇਨਸਾਫ਼ ਮੋਰਚੇ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਬੰਦੀ ਸਿੰਘਾਂ ਤੇ ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਦਿਵਾਉਣ ਲਈ ਮੋਹਾਲੀ - ਚੰਡੀਗੜ੍ਹ ਸਰਹੱਦ ਕੋਲ ਪੱਕਾ ਮੋਰਚਾ ਲਾਇਆ ਹੋਇਆ ਹੈ। ਬੀਤੀ ਰਾਤ ਉੱਥੇ ਇੱਕ ਨਿਹੰਗ ਸਿੰਘ ਸੜੀ ਹੋਈ ਲਾਸ਼ ਮਿਲੀ। ਜਿਸ ਕਾਰਨ ਦਹਿਸ਼ਤ ਦਾ ਮਾਹੌਲ ਬਣ ਗਿਆ। ਜਾਣਕਾਰੀ ਅਨੁਸਾਰ ਦੇਰ ਰਾਤ ਅਚਾਨਕ ਇੱਕ ਝੋਂਪੜੀ 'ਚੋ ਕਾਫ਼ੀ ਬਦਬੂ ਆਉਣ ਲੱਗੀ, ਜਦੋ ਲੋਕਾਂ ਨੇ ਝੋਂਪੜੀ ਕੋਲ ਜਾ ਕੇ ਦੇਖਿਆ ਤਾਂ ਉੱਥੇ ਨਿਹੰਗ ਸਿੰਘ ਦੀ ਗਲੀ- ਸੜੀ ਲਾਸ਼ ਪਈ ਸੀ।

ਜਿਸ ਤੋਂ ਬਾਅਦ ਉੱਥੇ ਮੌਜੂਦ ਲੋਕਾਂ ਨੇ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਪੁਲਿਸ ਟੀਮਾਂ ਨੇ ਮੌਕੇ 'ਤੇ ਪਹੁੰਚ ਲਾਸ਼ ਨੂੰ ਕਬਜ਼ੇ 'ਚ ਲੈ ਕੇ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਅਧਿਕਾਰੀ ਨੇ ਇਸ ਮਾਮਲੇ ਨੂੰ ਲੈ ਕੇ ਕਿਹਾ ਮੋਰਚੇ ਤੋਂ ਇੱਕ ਨਿਹੰਗ ਸਿੰਘ ਦੀ ਲਾਸ਼ ਬਰਾਮਦ ਹੋਈ ਹੈ। ਜਿਸ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਜਾਂਚ ਦੌਰਾਨ ਅਜੇ ਤੱਕ ਲਾਸ਼ 'ਤੇ ਕੋਈ ਸੱਟ ਦਾ ਨਿਸ਼ਾਨ ਨਹੀਂ ਮਿਲਿਆ, ਨਾ ਹੀ ਮ੍ਰਿਤਕ ਦੀ ਪਛਾਣ ਹੋ ਸਕੀ ਹੈ ।