ਵੱਡੀ ਖ਼ਬਰ : IPS ਕੁਲਦੀਪ ਚਾਹਲ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਨੋਟਿਸ ਜਾਰੀ, ਜਾਣੋ ਪੂਰਾ ਮਾਮਲਾ

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ ): ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ IPS ਕੁਲਦੀਪ ਚਾਹਲ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਸੂਤਰਾਂ ਅਨੁਸਾਰ CBI ਵਲੋਂ IPS ਕੁਲਦੀਪ ਚਾਹਲ ਨੂੰ ਜਾਂਚ 'ਚ ਸ਼ਾਮਲ ਹੋਣ ਲਈ ਨੋਟਿਸ ਜਾਰੀ ਕੀਤਾ ਗਿਆ ਹੈ। ਹੁਣ ਭ੍ਰਿਸ਼ਟਾਚਾਰ ਮਾਮਲੇ 'ਚ ਕੁਲਦੀਪ ਚਾਹਲ ਖ਼ਿਲਾਫ਼ CBI ਵਲੋਂ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਰਾਜਪਾਲ ਪੁਰੋਹਿਤ ਨੇ ਪੰਜਾਬ ਦੇ CM ਭਗਵੰਤ ਮਾਨ ਨੂੰ ਪੱਤਰ ਜਾਰੀ ਕਰਕੇ ਕੁਲਦੀਪ ਚਾਹਲ ਖ਼ਿਲਾਫ਼ ਦੁਰਵਿਹਾਰ ਦੀ ਸ਼ਿਕਾਇਤ ਕੀਤੀ ਹੈ। ਜਿਸ ਤੋਂ ਬਾਅਦ ਕੁਲਦੀਪ ਚਾਹਲ ਨੂੰ SSP ਦੇ ਅਹੁਦੇ ਤੋਂ ਹਟਾਉਣ ਦਾ ਫੈਸਲਾ ਕੀਤਾ ਗਿਆ ਸੀ। ਦੱਸ ਦਈਏ ਕੁਲਦੀਪ ਚਾਹਲ ਹੁਣ ਜਲੰਧਰ ਦੇ ਪੁਲਿਸ ਕਮਿਸ਼ਨਰ ਵਜੋਂ ਤਾਇਨਾਤ ਹਨ ।