ਵੱਡੀ ਖ਼ਬਰ : Canada ਤੋਂ 800 ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਨੋਟਿਸ ਜਾਰੀ, ਜਾਣੋ ਪੂਰਾ ਮਾਮਲਾ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ ਨੇ 800 ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਲਈ ਨੋਟਿਸ ਜਾਰੀ ਕੀਤਾ ਹੈ। ਜਿਨ੍ਹਾਂ ਦੇ ਵਿਦਿਅਕ ਅਦਾਰਿਆਂ ਵਿੱਚ ਦਾਖਲੇ ਸਬੰਧੀ ਆਫਰ ਲੈਟਰ ਫਰਜ਼ੀ ਪਾਏ ਗਏ ਸਨ । ਦੱਸਿਆ ਜਾ ਰਿਹਾ 12ਵੀਂ ਪਾਸ ਕਰਨ ਤੋਂ ਬਾਅਦ ਬ੍ਰਿਜੇਸ਼ ਮਿਸ਼ਰਾ ਦੀ ਅਗਵਾਈ ਵਾਲੇ ਐਜੂਕੇਸ਼ਨ ਮਾਈਗ੍ਰੇਸ਼ਨ ਸਰਵਿਸਿਜ਼ , ਜਲੰਧਰ ਵਲੋਂ 800 ਤੋਂ ਵੱਧ ਵਿਦਿਆਰਥੀਆਂ ਨੇ ਸਟੱਡੀ ਵੀਜ਼ਾ ਅਪਲਾਈ ਕੀਤਾ ਸੀ।

ਵਿਦਿਆਰਥੀਆਂ ਵਲੋਂ ਇਹ ਵੀਜ਼ਾ 2018 ਤੋਂ 2022 ਤੱਕ ਅਪਲਾਈ ਕੀਤਾ ਗਿਆ ਸੀ। ਬ੍ਰਿਜੇਸ਼ ਮਿਸ਼ਰਾ ਨੇ ਹਰ ਵਿਦਿਆਰਥੀ ਕੋਲੋਂ 20 ਲੱਖ ਰੁਪਏ ਤੱਕ ਪ੍ਰਮੁੱਖ ਸੰਸਥਾ ਹੰਬਰ ਕਾਲਜ 'ਚ ਫੀਸ ਸਮੇਤ ਸਾਰੇ ਖਰਿਚੀਆਂ ਦਾ ਲਿਆ ਸੀ। ਵਿਦਿਆਰਥੀਆਂ ਨੇ ਕਿਹਾ ਕਿ ਜਦੋ ਉਹ ਦੇਸ਼ 'ਚ ਪਹੁੰਚੇ ਤਾਂ ਉਨ੍ਹਾਂ ਨੂੰ ਕਿਹਾ ਗਿਆ ਸੀ ਕਿ ਸਾਰੀਆਂ ਸੀਟਾਂ ਭਰ ਗਈਆਂ ਹਨ ਤੇ ਵਿਦਿਆਰਥੀਆਂ ਨੂੰ 6 ਮਹੀਨੇ ਤੱਕ ਉਡੀਕ ਕਰਨੀ ਹੋਵੇਗੀ। ਜਿਸ ਤੋਂ ਬਾਅਦ ਵਿਦਿਆਰਥੀਆਂ ਨੇ ਫਿਰ ਕੁਝ ਸਮੇ ਬਾਅਦ ਅਪਲਾਈ ਕਰ ਦਿੱਤਾ। ਜਦੋ ਇਨ੍ਹਾਂ ਦੇ ਸਾਰੇ ਦਸਤਾਵੇਜਾਂ ਦੀ ਜਾਂਚ ਕੀਤੀ ਤਾਂ ਸਾਰੀਆਂ ਚਿੱਠੀਆਂ ਜਾਅਲੀ ਨਿਕਲਿਆ ਸਨ ।