ਵੱਡੀ ਖ਼ਬਰ : ਹੁਣ ਸੁਖਬੀਰ ਸਿੰਘ ਬਾਦਲ ਕੋਲੋਂ SIT ਕਰੇਗੀ ਪੁੱਛਗਿੱਛ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੋਟਕਪੂਰਾ ਗੋਲੀਕਾਂਡ ਮਾਮਲੇ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੇ ਐਲ. ਕੇ. ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਵਲੋਂ ਪ੍ਰਕਾਸ਼ ਸਿੰਘ ਬਾਦਲ ਤੋਂ ਉਨ੍ਹਾਂ ਦੀ ਰਿਹਾਇਸ਼ 'ਤੇ ਪੁੱਛਗਿੱਛ ਕਰਨ ਤੋਂ ਬਾਅਦ ਹੁਣ ਸੁਖਬੀਰ ਸਿੰਘ ਬਾਦਲ ਕੋਲੋਂ ਜਾਂਚ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾ ਸੁਖਬੀਰ ਬਾਦਲ ਐਲ. ਕੇ. ਯਾਦਵ ਦੀ ਅਗਵਾਈ ਵਾਲੀ ਜਾਂਚ ਟੀਮ ਦੇ ਸਾਹਮਣੇ ਪੇਸ਼ ਹੋਏ ਹਨ। ਕੋਟਕਪੂਰਾ ਗੋਲੀਕਾਂਡ ਮਾਮਲੇ 7 ਸਾਲ ਪੁਰਾਣਾ ਹੈ, ਜਿਸ ਦੀ ਜਾਂਚ ਹਾਲੇ ਵੀ ਕੀਤੀ ਜਾ ਰਹੀ ਹੈ । ਪੁੱਛਗਿੱਛ ਤੋਂ ਬਾਅਦ ਪ੍ਰਕਾਸ਼ ਬਾਦਲ ਨੇ ਕਿਹਾ ਮੈ ਵੀ ਚਾਹੁੰਦਾ ਹੈ ਕਿ ਪੀੜਤਾਂ ਨੂੰ ਇਨਸਾਫ ਮਿਲੇ।

More News

NRI Post
..
NRI Post
..
NRI Post
..