
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਸਰਕਾਰ ਨੇ ਜ਼ੀਰਾ ਦੀ ਸ਼ਰਾਬ ਫੈਕਟਰੀ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। CM ਮਾਨ ਵਲੋਂ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਮਾਨ ਨੇ ਕਿਹਾ ਕਿ ਪੰਜਾਬ ਵਿੱਚ ਵਾਤਾਵਰਣ ਨੂੰ ਕਿਸੇ ਵੀ ਤਰਾਂ ਖਰਾਬ ਨਹੀ ਕਰਨ ਦਿੱਤਾ ਜਾਵੇਗਾ। ਇਸ ਕਰਕੇ ਕਾਨੂੰਨੀ ਮਾਹਿਰਾਂ ਨਾਲ ਮੀਟਿੰਗ ਤੋਂ ਬਾਅਦ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਮਾਨ ਨੇ ਕਿਹਾ ਭਵਿੱਖ 'ਚ ਜੋ ਵੀ ਵਾਤਾਵਰਣ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰੇਗਾ, ਉਸ ਨੂੰ ਬਖ਼ਸ਼ਿਆ ਨਹੀ ਜਾਵੇਗਾ ।