ਵੱਡੀ ਖ਼ਬਰ : ਪੁਲਿਸ ਥਾਣੇ ‘ਤੇ ਰਾਕੇਟ ਲਾਂਚਰ ਨਾਲ ਹੋਇਆ ਹਮਲਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਰਨਤਾਰਨ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਥਾਣਾ ਸਰਹਾਲੀ 'ਚ ਰਾਕੇਟ ਲਾਂਚਰ ਨਾਲ ਹਮਲਾ ਕੀਤਾ ਗਿਆ। ਹਾਲਾਂਕਿ ਇਸ ਹਮਲੇ ਦੌਰਾਨ ਕਿਸੇ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਇਸ ਹਮਲੇ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪੁਲਿਸ ਦੇ ਉੱਚ ਅਧਿਕਾਰੀ ਵੀ ਪਹੁੰਚਗੇ ਹਨ। ਜਾਣਕਾਰੀ ਮੁਤਾਬਕ ਇਹ ਹਮਲਾ ਰਾਤ 1 ਵਜੇ ਅੰਮ੍ਰਿਤਸਰ -ਬਠਿੰਡਾ ਨੈਸ਼ਨਲ ਹਾਈਵੇਅ 'ਤੇ ਮੌਜੂਦ ਪੁਲਿਸ ਥਾਣਾ ਸਰਹਾਲੀ ਤੇ ਹੋਇਆ ਹੈ। ਇਹ ਰਾਕੇਟ ਥਾਣੇ ਅੰਦਰ ਮੌਜੂਦ ਸਾਂਝ ਕੇਂਦਰ 'ਤੇ ਜਾ ਡਿੱਗਿਆ। ਦੱਸਿਆ ਜਾ ਰਿਹਾ ਹਮਲੇ ਦੌਰਾਨ ਪੁਲਿਸ ਥਾਣੇ ਵਿੱਚ ਪੁਲਿਸ ਅਧਿਕਾਰੀ ਵੀ ਮੌਜੂਦ ਸੀ। ਜਿਨ੍ਹਾਂ ਦਾ ਕੋਈ ਵੀ ਨੁਕਸਾਨ ਨਹੀਂ ਹੋਇਆ ਹੈ। ਫਿਲਹਾਲ ਪੁਲਿਸ ਵਲੋਂ ਇਲਾਕੇ ਦੀ ਘੇਰਾਬੰਦੀ ਕਰਕੇ ਸੀਲ ਕਰ ਦਿੱਤਾ ਗਿਆ ਹੈ। ਪੁਲਿਸ ਵਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।