ਵੱਡੀ ਖ਼ਬਰ : ਫਰਾਰ ਹੋਏ ਅੰਮ੍ਰਿਤਪਾਲ ਦੇ ਹੱਕ ‘ਚ ਪੋਸਟ ਪਾਉਣੀ ਨੌਜਵਾਨ ਨੂੰ ਪਈ ਮਹਿੰਗੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਰਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੁਲਿਸ ਨੇ ਫਰਾਰ ਹੋਏ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੇ ਹੱਕ 'ਚ ਪੋਸਟ ਪਾਉਣ ਵਾਲੇ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਦੋਸ਼ੀ ਨੌਜਵਾਨ ਨੇ ਵਟਸਐਪ 'ਤੇ ਅੰਮ੍ਰਿਤਪਾਲ ਦੇ ਸਮਰਥਨ ਵਿੱਚ ਸਟੇਟਸ ਪਾਇਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਨੌਜਵਾਨ ਨੂੰ ਕਾਬੂ ਕਰ ਲਿਆ। ਦੋਸ਼ੀ ਦੀ ਪਛਾਣ ਆਕਾਸ਼ਦੀਪ ਵਾਸੀ ਬੂਡੀਆ ਦੇ ਰੂਪ 'ਚ ਹੋਈ ਹੈ। ਅਦਾਲਤ ਨੇ ਦੋਸ਼ੀ ਦੀ 1 ਦਿਨ ਦੀ ਰਿਮਾਂਡ ਪੁਲਿਸ ਨੂੰ ਦਿੱਤੀ ਹੈ । ਪੁਲਿਸ ਅਧਿਕਾਰੀ ਨੇ ਕਿਹਾ ਕਿ ਇਹ ਕਾਰਵਾਈ ਥਾਣੇ ਦੇ ਸੁਰੱਖਿਆ ਏਜੰਟ ਮਨੋਜ ਕੁਮਾਰ ਦੀ ਸ਼ਿਕਾਇਤ 'ਤੇ ਕੀਤੀ ਗਈ ਹੈ। ਦੋਸ਼ੀ ਆਕਾਸ਼ਦੀਪ ਹਿੰਦੂ ਸੰਗਠਨ ਨਾਲ ਵਟਸਐਪ ਗਰੁੱਪ ਨਾਲ ਜੁੜਿਆ ਹੋਇਆ ਸੀ। ਦੋਸ਼ੀ ਨੌਜਵਾਨ ਨੇ ਆਪਣੇ ਸਟੇਟਸ 'ਚ ਪੰਜਾਬੀ ਭਾਸ਼ਾ ਵਿੱਚ ਭਾਰਤ ਮਾਤਾ ਤੇ ਵਿਵਾਦਤ ਸ਼ਬਦ ਵੀ ਲਿਖੇ ਹੋਏ ਹਨ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਦੋਸ਼ੀ ਖ਼ਿਲਾਫ਼ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।