ਵੱਡੀ ਖ਼ਬਰ : ਗੈਂਗਸਟਰਾਂ ਦੇ ਟਿਕਾਣਿਆਂ ‘ਤੇ ਪੰਜਾਬ ਪੁਲਿਸ ਦੀ ਛਾਪੇਮਾਰੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਠਿੰਡਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੰਜਾਬ ਪੁਲਿਸ ਵਲੋਂ ਗੈਂਗਸਟਰਾਂ ਨਾਲ ਜੁੜੇ ਲੋਕਾਂ ਤੇ ਉਨ੍ਹਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਦੇ ਉੱਚ ਅਧਿਕਾਰੀ ਨੇ ਕਿਹਾ ਕਿ ਜ਼ਿਲ੍ਹੇ ਭਰ 'ਚ 50 ਤੋਂ 70 ਥਾਵਾਂ 'ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਜਿਸ ਦੇ ਤਹਿਤ ਬੰਬੀਹਾ ਗੈਂਗ ਨਾਲ ਜੁੜੇ ਲੋਕਾਂ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। SSP ਨੇ ਦੱਸਿਆ ਕਿ ਬੰਬੀਹਾ ਗੈਂਗ ਨਾਲ ਜੁੜੇ ਵਿਅਕਤੀਆਂ ਦੇ ਘਰ ਚੈਕਿੰਗ ਕੀਤੀ ਗਈ ਹੈ। ਇਸ ਛਾਪੇਮਾਰੀ ਦੌਰਾਨ SSP ਵਿਵੇਕਸ਼ੀਲ ਸਮੇਤ ਹੋਰ ਵੀ ਉੱਚ ਅਧਿਕਾਰੀ ਮੌਜੂਦ ਹਨ ।