ਵੱਡੀ ਖਬਰ: ਪੰਜਾਬ ਦੇ ਮਸ਼ਹੂਰ Song Writer Jaani ਨੂੰ ਮਿਲੀਆਂ ਜਾਨੋ ਮਾਰਨ ਦੀਆਂ ਧਮਕੀਆਂ

by jaskamal

ਨਿਊਜ਼ ਡੈਸਕ (ਸਿਮਰਨ): ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗੀਤ ਲੇਖਕ ਜਾਨੀ ਨੂੰ ਜਾਣੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਜਾਣਕਾਰੀ ਦੇ ਮੁਤਾਬਕ ਜਾਨੀ ਨੇ ਆਪਣੇ ਪੂਰੇ ਪਰਿਵਾਰ ਦੇ ਸਣੇ ਪੰਜਾਬ ਨੂੰ ਛੱਡ ਦਿੱਤਾ ਹੈ ਤਾ ਜੋ ਉਨ੍ਹਾਂ ਦੀ ਜਾਨ ਦਾ ਬਚਾਅ ਹੋ ਸਕੇ। ਇਸਦੇ ਨਾਲ ਹੀ ਲੇਖਕ ਜਾਨੀ ਦੇ ਵੱਲੋਂ ਪੰਜਾਬ ਸਰਕਾਰ ਨੂੰ ਹਾਈ ਸਕਿਉਰਿਟੀ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਮੁੱਖਮੰਤਰੀ ਭਗਵੰਤ ਮਾਨ ਨੂੰ ਚਿਠੀ ਲਿਖੀ ਹੈ ਕਿ ਉਨ੍ਹਾਂ ਦੇ ਬਚਾਅ ਦੇ ਲਈ ਸਕਿਉਰਿਟੀ ਅਲਰਟ ਕੀਤੀ ਜਾਵੇ।

ਜਿਕਰਯੋਗ ਹੈ ਕਿ ਪੰਜਾਬ ਦੇ ਵਿਚ ਦਿਨੋ ਦਿਨ ਲਾਅ ਐਂਡ ਆਰਡਰ ਦੀ ਸਥਿਤ ਵਿਗੜਦੀ ਜਾ ਰਹੀ ਹੈ। ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਕਈ ਪੰਜਾਬੀ ਸਿੰਗਰਾਂ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਪੰਜਾਬੀ ਗਾਇਕ ਮਨਕਿਰਤ ਔਲਖ ਨੂੰ ਵੀ ਜਾਨੋ ਮਾਰਨ ਦੀ ਧਮਕੀ ਮਿਲੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਵੀ ਪੰਜਾਬ ਸਰਕਾਰ ਤੋਂ ਉਨ੍ਹਾਂ ਦੇ ਬਚਾਅ ਲਈ ਸਕਿਉਰਿਟੀ ਵਧਾਉਣ ਦੀ ਅਪੀਲ ਕੀਤੀ ਸੀ।

ਹੁਣ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਸੋਂਗ ਰਾਈਟਰ ਜਾਨੀ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਜਿਸ 'ਤੇ ਉਨ੍ਹਾਂ ਨੇ ਪੰਜਾਬ ਨੂੰ ਛੱਡ ਦਿੱਤਾ ਹੈ ਅਤੇ ਮੁੱਖਮੰਤਰੀ ਨੂੰ ਚਿਠੀ ਲਿਖ ਕੇ ਸਕਿਉਰਿਟੀ ਵਧਾਉਣ ਦੀ ਮੰਗ ਕੀਤੀ ਹੈ। ਹਾਲਾਂਕਿ ਜਾਨੀ ਨੂੰ ਇਹ ਧਮਕੀਆਂ ਕਿਉਂ ਮਿਲ ਰਹੀਆਂ ਹਨ ਇਸ ਬਾਰੇ ਅਜੇ ਕੁਝ ਵੀ ਪਤਾ ਨਹੀਂ ਚਲ ਸਕਿਆ ਅਤੇ ਕਿੰਨਾ ਵੱਲੋਂ ਇਹ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਇਸ 'ਤੇ ਵੀ ਕੋਈ ਦਾਅਵਾ ਨਹੀਂ ਕੀਤਾ ਜਾ ਰਿਹਾ।