ਵੱਡੀ ਖਬਰ : ਤੀਜੇ ਦੌਰ ਦੀ ਗੱਲਬਾਤ ਦੌਰਾਨ ਰੂਸ ਨੇ ਕੀਤਾ ਸੀਜ਼ਫਾਇਰ ਦਾ ਐਲਾਨ

by jaskamal

ਨਿਊਜ਼ ਡਿਸਕ (ਰਿੰਪੀ ਸ਼ਰਮਾ) : ਰੂਸ ਅਤੇ ਯੂਕਰੇਨ ਵਿਚਾਲੇ ਜੰਗ ਅੱਜ 10ਵੀਂ ਦਿਨ ਵੀ ਜਾਰੀ ਹੈ। ਰੂਸ ਅਤੇ ਯੂਕਰੇਨ ਵਿਚਾਲੇ ਜੰਗ ਅਜੇ ਤੱਕ ਕੋਈ ਨਤੀਜਾ ਨਹੀਂ ਨਿਕਲਿਆ ਹੈ। ਰੂਸੀ ਫੌਜਾਂ ਲਗਾਤਾਰ ਯੂਕਰੇਨ ਤੇ ਹਮਲਾ ਕਰ ਰਹੀਆਂ ਹਨ। ਦੱਸ ਦਈਏ ਕਿ ਰੂਸ ਅਤੇ ਯੂਕਰੇਨ ਵਿਚਾਲੇ ਅੱਜ ਤੀਜੇ ਦੌਰ ਦੀ ਗੱਲ ਕੀਤੀ ਜਾ ਰਹੀ ਹੈ।

ਜਾਣਕਾਰੀ ਮਿਲੀ ਹੈ ਕਿ ਰੂਸ ਨੇ ਹੁਣ ਸੀਜ਼ਫਾਇਰ ਦੀ ਗੱਲ ਕਹੀ ਹੈ। ਦੱਸ ਦੇਈਏ ਕਿ ਦੋਵਾਂ ਦੇਸ਼ਾਂ ਵਿਚਾਲੇ ਦੂਸਰੇ ਦੌਰ ਦੀ ਗੱਲਬਾਤ ਹੋ ਚੁੱਕੀ ਹੈ ਜਦੋਂਕਿ ਤੀਜੇ ਦੌਰ ਦੀ ਗੱਲ ਅੱਜ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਯੂਕਰੇਨ 'ਚ ਕਈ ਲੋਕ ਫਸੇ ਹੋਏ ਹਨ। ਇਸ ਵਿੱਚ ਭਾਰਤੀ ਵਿਦਿਆਰਥੀ ਵੀ ਸ਼ਾਮਲ ਹਨ। ਅਜਿਹੇ 'ਚ ਉਨ੍ਹਾਂ ਸਾਰਿਆਂ ਲਈ ਇਹ ਵੱਡੀ ਰਾਹਤ ਦੀ ਖਬਰ ਹੈ।

ਰੂਸ ਨੇ ਦੋ ਸ਼ਹਿਰਾਂ ਮਾਰੀਉਪੋਲ ਅਤੇ ਵੋਲਨੋਵਾਖਾ ਵਿੱਚ ਸੀਜ਼ਫਾਇਰ ਦਾ ਐਲਾਨ ਕੀਤਾ ਹੈ। ਯਾਨੀ ਜਦੋਂ ਤੱਕ ਇੱਥੇ ਫਸੇ ਲੋਕਾਂ ਨੂੰ ਬਾਹਰ ਨਹੀਂ ਕੱਢਿਆ ਜਾਂਦਾ, ਉਦੋਂ ਤੱਕ ਹਮਲੇ ਨਹੀਂ ਕੀਤੇ ਜਾਣਗੇ।