ਵੱਡੀ ਖ਼ਬਰ : ਯਮੁਨਾ ‘ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖ ਕੇਜਰੀਵਾਲ ਨੇ ਬੁਲਾਈ ਮੀਟਿੰਗ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਪਿਛਲੇ ਦਿਨੀਂ ਭਾਰੀ ਬਰਸਾਤ ਹੋਣ ਕਾਰਨ ਕਈ ਇਲਾਕਿਆਂ 'ਚ ਹੜ੍ਹ ਵਰਗੇ ਹਾਲਾਤ ਬਣ ਗਏ, ਉੱਥੇ ਹੀ ਹੁਣ ਯਮੁਨਾ ਨਦੀ ਦਾ ਪਾਣੀ ਉੱਚ ਪੱਧਰ 207.55 ਮੀਟਰ ਤੱਕ ਪਹੁੰਚ ਗਿਆ। ਜਿਸ ਨੂੰ ਦੇਖਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਇੱਕ ਐਮਰਜੈਂਸੀ ਮੀਟਿੰਗ ਬੁਲਾਈ ਗਈ ਹੈ। ਵੱਧ ਰਹੇ ਪਾਣੀ ਦੇ ਪੱਧਰ ਨਾਲ ਸ਼ਹਿਰ 'ਚ ਹੜ੍ਹ ਆਉਣ ਦਾ ਖ਼ਤਰਾ ਪੈਦਾ ਹੋ ਗਿਆ । ਦਿੱਲੀ ਸਰਕਾਰ ਦੇ ਅਧਿਕਾਰੀ ਨੇ ਕਿਹਾ ਕਿ ਬੈਠਕ ਦਿੱਲੀ ਸਕੱਤਰੇਤ 'ਚ ਹੋਵੇਗੀ । ਜਿਸ ਵਿੱਚ ਸਾਰੇ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਰਹਿਣਗੇ । ਇਸ ਦੇ ਨਾਲ ਹੀ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਵਧਣ ਕਾਰਨ ਹਜ਼ਾਰਾਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ । ਦੱਸਣਯੋਗ ਹੈ ਕਿ ਪੰਜਾਬ ਦੇ ਕਈ ਇਲਾਕੇ ਭਾਰੀ ਬਾਰਿਸ਼ ਕਾਰਨ ਪਾਣੀ 'ਚ ਡੁੱਬ ਗਏ ਹਨ , ਇਸ ਕਾਰਨ ਹੁਣ ਤੱਕ ਕਈ ਲੋਕਾਂ ਦੀ ਜਾਨ ਚਲੀ ਗਈ ਹੈ ।