ਵੱਡੀ ਖਬਰ : ਸੈਕਸ ਰੈਕੇਟ ਦਾ ਪਰਦਾਫਾਸ਼,5 ਔਰਤਾਂ ਕਾਬੂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਿਹਾਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਥੇ ਇਕ ਆਲੀਸ਼ਾਨ ਘਰ ਅੰਦਰ ਸੈਕਸ ਰੈਕੇਟ ਦਾ ਪਰਦਾਫਾਸ਼ ਹੋਇਆ ਹੈ। ਪੁਲਿਸ ਨੇ ਛਾਪੇਮਾਰੀ ਦੌਰਾਨ 5 ਔਰਤਾਂ ਤੇ 2 ਮਰਦਾਂ ਨੂੰ ਇਤਰਾਜ਼ਯੋਗ ਹਾਲਤ ਵਿੱਚ ਕਾਬੂ ਕੀਤਾ ਹੈ । ਪੁਲਿਸ ਨੇ ਗੁੱਪਤ ਸੂਚਨਾ ਦੇ ਆਧਾਰ ਤੇ ਇਹ ਛਾਪੇਮਾਰੀ ਕੀਤੀ ਸੀ । ਇਹ ਛਾਪੇਮਾਰੀ ਪੁਲਿਸ ਦੇ ਉੱਚ ਅਧਿਕਾਰੀ DSP ਦੀ ਅਗਵਾਈ ਵਿੱਚ ਕੀਤੀ ਗਈ ਹੈ। ਛਾਪੇਮਾਰੀ ਦੌਰਾਨ ਪੁਲਿਸ ਨੇ ਘਰ ਦੇ ਕਮਰਿਆਂ ਚੋ ਕਈ ਇਤਰਾਜਯੋਗ ਵਸਤੂਆਂ ਵੀ ਬਰਾਮਦ ਕੀਤੀਆਂ ਹਨ। ਜਿਸ ਤੋਂ ਪਤਾ ਲੱਗਦਾ ਹੈ ਕਿ ਘਰ ਵਿੱਚ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਸੀ । ਫਿਲਹਾਲ ਪੁਲਿਸ ਨੇ 5 ਔਰਤਾਂ ਸਮੇਤ 2 ਮਰਦਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਜਿਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ।