ਵੱਡੀ ਖ਼ਬਰ : ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਗ੍ਰਿਫਤਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ ) : ਸ਼ਿਵ ਸੈਨਾ ਬਾਲ ਠਾਕਰੇ ਦੇ ਆਗੂ ਹਰਵਿੰਦਰ ਸੋਨੀ ਤੇ ਸਿੱਖ ਸੰਗਠਨਾਂ 'ਚ ਕਾਫੀ ਮਸੇ ਤੋਂ ਭੜਕਾਊ ਭਾਸ਼ਣ ਦੇ ਵਿਰੋਧ 'ਚ ਵਿਵਾਦ ਚੱਲ ਰਿਹਾ ਸੀ। ਦੱਸ ਦਈਏ ਕਿ ਸ਼ਿਵ ਸੈਨਾ ਆਗੂ ਬਾਲ ਠਾਕਰੇ ਪੰਜਾਬ ਦੇ ਉਪ ਪ੍ਰਮੁੱਖ ਹਰਵਿੰਦਰ ਸੋਨੀ ਨੇ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਸ਼੍ਰੀ ਦਰਬਾਰ ਸਾਹਿਬ ਸਬੰਧੀ ਕੁਝ ਇਤਰਾਜਯੋਗ ਬਿਆਨਬਾਜ਼ੀ ਕੀਤੀ ਸੀ। ਜਿਸ ਨੂੰ ਲੈ ਕੇ ਸਿੱਖ ਸੰਗਠਨਾਂ ਵਲੋਂ ਹਰਵਿੰਦਰ ਸੋਨੀ ਦੇ ਖਿਲਾਫ ਆਪਣਾ ਸੰਘਰਸ਼ ਤੇਜ਼ ਕਰ ਦਿੱਤਾ ਗਿਆ। ਸੋਨੀ ਖਿਲਾਫ ਮਾਮਲਾ ਦਰਜ ਕਰਵਾਉਣ ਦੇ ਨਾਲ ਨਾਲ ਇਸ ਨੂੰ ਗ੍ਰਿਫਤਾਰ ਕਰਵਾਉਣ ਲਈ 15 ਨਵੰਬਰ ਨੂੰ ਐਸ.ਐਸ. ਪੀ ਦਫਤਰ ਦਾ ਘਿਰਾਓ ਕੀਤਾ ਗਿਆ ਸੀ। ਇਸ ਸਬੰਧੀ ਪੁਲਿਸ ਨੇ ਸਿੱਖ ਸੰਗਠਨਾਂ ਦੀ ਮੰਗ ਤੇ 16 ਨਵੰਬਰ ਨੂੰ ਸਾਹਿਬ ਸੈਨਾ ਆਗੂ ਖਿਲਾਫ ਮਾਮਲਾ ਦਰਜ ਕਰ ਲਿਆ ਸੀ ਪਰ ਉਸ ਦੀ ਗ੍ਰਿਫਤਾਰੀ ਨਹੀਂ ਕੀਤੀ ਗਈ ਸੀ। ਜਿਸ ਦੇ ਚੱਲਦੇ ਅੱਜ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਨੂੰ ਉਸ ਦੇ ਘਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ ।