ਵੱਡੀ ਖ਼ਬਰ : ਬਠਿੰਡਾ ‘ਚ ਫਿਰ ਚੱਲੀ ਗੋਲੀ, ਫੋਜੀ ਦੀ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਠਿੰਡਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ,ਜਿੱਥੇ ਦੇਰ ਰਾਤ ਆਪਣੀ ਡਿਊਟੀ 'ਤੇ ਮੌਜੂਦ ਇੱਕ ਹੋਰ ਫੋਜੀ ਨੂੰ ਅਚਾਨਕ ਗੋਲੀ ਲੱਗ ਗਈ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਗੋਲੀ ਲੱਗਣ ਤੋਂ ਬਾਅਦ ਅਫਵਾਹ ਫੈਲ ਗਈ ਕਿ ਜਵਾਨ ਨੇ ਖੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕੀਤੀ ਹੈ ਪਰ ਪੁਲਿਸ ਸੂਤਰਾਂ ਅਨੁਸਾਰ ਇਹ ਹਾਲੇ ਜਾਂਚ ਦਾ ਵਿਸ਼ਾ ਹੈ ਕਿ ਫੋਜੀ ਨੇ ਖੁਦ ਨੂੰ ਗੋਲੀ ਮਾਰੀ ਹੈ ਜਾਂ ਉਸ ਕੋਲੋਂ ਗਲਤੀ ਨਾਲ ਗੋਲੀ ਚੱਲੀ ਹੈ। ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ, ਹਾਲਾਂਕਿ ਕਿਸੇ ਵੀ ਪੁਲਿਸ ਅਧਿਕਾਰੀ ਵਲੋਂ ਇਸ ਘਟਨਾ ਦੀ ਅਧਿਕਾਰਤ ਪੁਸ਼ਟੀ ਨਹੀ ਕੀਤੀ ਗਈ । ਜ਼ਿਕਰਯੋਗ ਹੈ ਕਿ ਬੀਤੀ ਦਿਨੀਂ ਸਵੇਰੇ 4 ਵਜੇ ਬਠਿੰਡਾ ਮਿਲਟਰੀ ਸਟੇਸ਼ਨ 'ਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਸੀ। ਇਸ ਘਟਨਾ ਦੌਰਾਨ 4 ਜਵਾਨਾਂ ਦੀ ਮੌਕੇ 'ਤੇ ਮੌਤ ਹੋ ਗਈ। ਪੁਲਿਸ ਅਧਿਕਾਰੀਆਂ ਵਲੋਂ ਇਲਾਕੇ ਨੂੰ ਸੀਲ ਕਰਕੇ ਹਾਲੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ।