ਵੱਡੀ ਖ਼ਬਰ : ਕਬੱਡੀ ਮੈਚ ਦੌਰਾਨ ਚੱਲੀਆਂ ਗੋਲੀਆਂ, ਫੈਲੀ ਸਨਸਨੀ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਪੂਰਥਲਾ ਦੇ ਪਿੰਡ ਬੂਟ ਵਿਖੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਪੁਰਾਣੀ ਰੰਜਿਸ਼ ਨੂੰ ਲੈ ਕੇ ਕਬੱਡੀ ਮੈਚ ਦੌਰਾਨ ਗੋਲੀਆਂ ਚੱਲ ਗਈਆਂ। ਜਾਣਕਾਰੀ ਮੁਤਾਬਕ ਪਿੰਡ ਬੂਟ 'ਚ ਧਾਰਮਿਕ ਮੇਲੇ ਦੌਰਾਨ ਕਬੱਡੀ ਦਾ ਮੈਚ ਚੱਲ ਰਿਹਾ ਸੀ। ਅਮਨਦੀਪ ਸਿੰਘ ਪੁੱਤਰ ਲਹਿੰਬਰ ਸਿੰਘ ਵਾਸੀ ਪਿੰਡ ਤਲਵਨ, ਜਲੰਧਰ 'ਤੇ ਵਿਸਾਖਾ ਸਿੰਘ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਬਹਿਸਬਾਜ਼ੀ ਸ਼ੁਰੂ ਹੋ ਗਈ।

ਅਮਨਦੀਪ ਸਿੰਘ ਦੇ ਨਾਲ ਉਸ ਦੇ ਸਾਥੀਆਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਵਿਸਾਖਾ ਸਿੰਘ ਦੇ ਨਾਲ ਅਮਨਦੀਪ ਸਿੰਘ ਨੂੰ ਵੀ ਗੋਲੀ ਲੱਗ ਗਈ, ਜਿਸ ਕਾਰਨ ਦੋਵੇਂ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਮਾਮਲਾ ਦਰਜ ਕਰਕੇ ਕੁੱਝ ਨੌਜਵਾਨਾਂ ਨੂੰ ਰਾਊਂਡ ਅਪ ਵੀ ਕੀਤਾ ਹੈ।

More News

NRI Post
..
NRI Post
..
NRI Post
..