ਵੱਡੀ ਖ਼ਬਰ : ਫੋਟੋਗ੍ਰਾਫਰਾਂ ਵਲੋਂ ਸਿੱਖ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਫੋਟੋਗ੍ਰਾਫਰਾਂ ਵਲੋਂ ਸ਼ਰੇਆਮ ਗੁੰਡਾਗਰਦੀ ਕੀਤੀ ਗਈ। ਦੱਸਿਆ ਜਾ ਰਿਹਾ ਹਮਲਾਵਰਾਂ ਵਲੋਂ ਸਿੱਖ ਨੌਜਵਾਨ 'ਤੇ ਹਮਲਾ ਕਰਕੇ ਇੱਕ ਬਾਂਹ ਤੋੜ ਦਿੱਤੀ ਗਈ। ਜਿਸ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ।ਜਖ਼ਮੀ ਬਲਜੀਤ ਸਿੰਘ ਨੇ ਦੱਸਿਆ ਕਿ ਉਹ ਦਰਬਾਰ ਸਾਹਿਬ ਕੋਲ ਮੈਕਡੋਨਲਡਜ ਰੈਸਟੋਰੈਂਟ ਦੇ ਬਾਹਰ ਖੜ੍ਹਾ ਸੀ ।ਉਸ ਸਮੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਉਸ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ।

ਪੀੜਤ ਨੇ ਇੱਕ ਦੁਕਾਨ ਅੰਦਰ ਜਾ ਕੇ ਆਪਣੀ ਜਾਨ ਬਚਾਈ ਪਰ ਦੋਸ਼ੀਆਂ ਨੇ ਉਸ ਨੂੰ ਉੱਥੇ ਵੀ ਨਹੀ ਬਖਸ਼ਿਆ। ਪੀੜਤ ਨੇ ਦੱਸਿਆ ਕਿ ਹਮਲੇ ਕਾਰਨ ਉਸ ਦੀ ਇੱਕ ਬਾਂਹ ਟੁੱਟ ਗਈ ਹੈ। ਜਖ਼ਮੀ ਬਲਜੀਤ ਸਿੰਘ ਅਨੁਸਾਰ ਪਿਛਲੇ ਦਿਨੀਂ ਮਹਾਰਾਜਾ ਰਣਜੀਤ ਸਿੰਘ ਚੋਂਕ ਕੋਲ ਕੁਝ ਫੋਟੋਗ੍ਰਾਫਰਾਂ ਨੇ ਫਤਿਹਗੜ੍ਹ ਰੋਡ ਤੋਂ ਆਏ ਬੱਚਿਆਂ 'ਤੇ ਹਮਲਾ ਕਰ ਦਿੱਤਾ ਸੀ ।ਪੁਲਿਸ ਵਲੋਂ ਫੋਟੋਗ੍ਰਾਫਰਾਂ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਗਿਆ ਸੀ। ਜਿਸ ਕਾਰਨ ਅੱਜ ਉਸ 'ਤੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਹਮਲਾ ਕਰ ਦਿੱਤਾ ਗਿਆ ।ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।