ਵੱਡੀ ਖ਼ਬਰ : ਗਾਇਕ ਮਨਕੀਰਤ ਔਲਖ ਦੇ ਗੰਨਮੈਨ ਗ੍ਰਿਫ਼ਤਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਐੱਸ. ਟੀ. ਐੱਫ. ਵਲੋਂ ਮੋਹਾਲੀ ’ਚ ਤਾਇਨਾਤ 2 ਪੁਲਿਸ ਕਰਮਚਾਰੀਆਂ ਨੂੰ ਰਿਸ਼ਵਤ ਤੇ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਏ. ਆਈ. ਜੀ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਪੁਲਿਸ ਕਾਂਸਟੇਬਲਾਂ ਦੀ ਪਛਾਣ ਗੁਰਇਕਬਾਲ ਸਿੰਘ ਤੇ ਦਲਬੀਰ ਸਿੰਘ ਵਜੋਂ ਹੋਈ ਹੈ। ਗ੍ਰਿਫ਼ਤਾਰ ਕਾਂਸਟੇਬਲ ਦਲਬੀਰ ਸਿੰਘ ਪੰਜਾਬੀ ਗਾਇਕ ਮਨਕੀਰਤ ਔਲਖ ਦਾ ਗੰਨਮੈਨ ਦੱਸਿਆ ਜਾ ਰਿਹਾ ਹੈ।

ਜਿਕਰਯੋਗ ਹੈ ਕਿ 29 ਮਈ ਨੂੰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਜਿਸ ਨਾਂ ਨੇ ਸਭ ਤੋਂ ਵੱਧ ਸੁਰਖੀਆਂ ਬਟੋਰੀਆਂ, ਉਹ ਹੈ ਪੰਜਾਬੀ ਗਾਇਕ ਮਨਕੀਰਤ ਔਲਖ। ਸਿੱਧੂ ਮੂਸੇਵਾਲਾ ਕਤਲ ਕੇਸ 'ਚ ਪੰਜਾਬੀ ਗਾਇਕ ਮਨਕੀਰਤ ਔਲਖ ਤੇ ਉਸਦੇ ਮੈਨੇਜਰ ਦਾ ਨਾਮ ਸਾਹਮਣੇ ਆਇਆ ਸੀ। ਬੰਬੀਹਾ ਗੈਂਗ ਸਮੇਤ ਕਈ ਗੈਂਗ ਨੇ ਸਿੰਗਰ ਨੂੰ ਕਤਲ ਦੀਆਂ ਧਮਕੀਆਂ ਦਿੱਤੀਆਂ ਸਨ।