ਵੱਡੀ ਖ਼ਬਰ : ਬੱਸ ਸਟੈਂਡ ਦੀ ਕੰਧ ‘ਤੇ ਲਿੱਖੇ ਗਏ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੋਗਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਦੱਸਿਆ ਜਾ ਰਿਹਾ ਮੋਗਾ ਬੱਸ ਸਟੈਂਡ ਅੰਦਰ ਕੰਧ 'ਤੇ ਕੁਝ ਸ਼ਰਾਰਤੀ ਅਨੁਸਾਰ ਵਲੋਂ ਖਾਲਿਸਤਾਨ ਪੱਖੀ ਨਾਅਰੇ ਲਿਖੇ ਮਿਲੇ ਹਨ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉੱਥੇ ਹੀ ਪੁਲਿਸ ਟੀਮਾਂ ਵਲੋਂ ਸੂਬੇ ਭਰ 'ਚ ਘੱਲੂਘਾਰਾ ਮੌਕੇ ਸੁਰੱਖਿਆ ਵਧਾਈ ਗਈ ਹੈ ਤਾਂ ਜੋ ਕਿਸੇ ਵੀ ਵਿਅਕਤੀ ਵਲੋਂ ਪੰਜਾਬ ਦਾ ਮਾਹੌਲ ਖ਼ਰਾਬ ਨਾ ਕੀਤਾ ਜਾ ਸਕੇ । ਫਿਲਹਾਲਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਮੌਕੇ 'ਤੇ ਪਹੁੰਚ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਗਿਆ ਹੈ।