ਵੱਡੀ ਖ਼ਬਰ : ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ, ਸਹਿਮੇ ਲੋਕ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰਾਜਸਥਾਨ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਰਾਜਧਾਨੀ ਜੈਪੁਰ 'ਚ ਅੱਜ ਸਵੇਰੇ 5 ਵਜੇ ਦੇ ਕਰੀਬ ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਉੱਥੇ ਹੀ ਭੂਚਾਲ ਦੇ ਝਟਕਿਆਂ ਕਾਰਨ ਲੋਕ ਸਹਿਮ ਕੇ ਆਪਣੇ ਘਰਾਂ ਤੋਂ ਬਾਹਰ ਆ ਗਏ। ਦੱਸਿਆ ਜਾ ਰਿਹਾ ਭੂਚਾਲ ਦੀ ਤੀਬਰਤਾ 4.5 ਤੱਕ ਮਾਪੀ ਗਈ ਹੈ। ਲਗਾਤਾਰ 3 ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦਾ ਪਹਿਲਾਂ ਝਟਕਾ ਸਵੇਰੇ 4 ਵਜੇ ਦੇ ਕਰੀਬ ਮਹਿਸੂਸ ਕੀਤਾ ਗਿਆ, ਦੂਜਾ ਝਟਕਾ 4.25 ਵਜੇ ਤੇ ਤੀਜਾ 5 ਵਜੇ ਦੇ ਕਰੀਬ ਲੱਗਾ ।ਹਾਲਾਂਕਿ ਇਸ ਦੌਰਾਨ ਕੋਈ ਜਾਨੀ ਨੁਕਸਾਨ ਨਹੀ ਹੋਇਆ ਹੈ ।