ਵੱਡੀ ਖ਼ਬਰ : ਸੁਧੀਰ ਸੂਰੀ ਦੇ ਭਰਾ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੁਧੀਰ ਸੂਰੀ ਦੀ ਮੌਤ ਤੋਂ ਬਾਅਦ ਹੁਣ ਉਸ ਦੇ ਭਰਾ ਬ੍ਰਿਜ ਮੋਹਨ ਸੂਰੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਪਿਛਲੇ ਦਿਨੀਂ ਕੁਝ ਸ਼ਰਾਰਤੀ ਅਨਸਰਾਂ ਵਲੋਂ ਉਸ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ । ਦੱਸਣਯੋਗ ਹੈ ਕਿ ਹਿੰਦੂ ਆਗੂ ਬ੍ਰਿਜ ਮੋਹਨ ਸੂਰੀ ਨੂੰ ਬੀਤੀ ਰਾਤ 12 ਵਜੇ ਆਪਣੇ ਘਰ ਤੋਂ ਬਾਹਰ ਆਇਆ ਤਾਂ ਉਨ੍ਹਾਂ 'ਤੇ ਕੁਝ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ। ਸੂਰੀ ਨੇ ਦੋਸ਼ ਲਗਾਏ ਕਿ ਅੱਤਵਾਦੀਆਂ ਵਲੋਂ ਉਨ੍ਹਾਂ ਨੂੰ ਫੋਨ ਕਰਕੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਤੇ ਬੀਤੀ ਰਾਤ ਘਰ ਦੇ ਬਾਹਰ ਆ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ । ਪੁਲਿਸ ਅਧਿਕਾਰੀ ਰਾਜਵਿੰਦਰ ਕੌਰ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਪੀੜਤ ਬ੍ਰਿਜ ਮੋਹਨ ਸੂਰੀ ਨਾਲ ਵੀ ਇਸ ਮਾਮਲੇ ਦੀ ਗੱਲ ਕੀਤੀ ਜਾ ਰਹੀ ਹੈ ।