Big News : Sukhbir Badal ਵੱਲੋਂ SAD ਦਾ ਜਥੇਬੰਦਕ ਢਾਂਚਾ ਭੰਗ

by jaskamal

ਨਿਊਜ਼ ਡੈਸਕ : ਸ਼੍ਰੋਮਣੀ ਕਮੇਟੀ ਦੀ ਝੂੰਦਾਂ ਕਮੇਟੀ ਦੀਆਂ ਸਿਫ਼ਾਰਿਸ਼ਾਂ ’ਤੇ ਕੰਮ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦਾ ਸਮੁੱਚਾ ਜਥੇਬੰਦਕ ਢਾਂਚਾ ਭੰਗ ਕਰ ਦਿੱਤਾ ਹੈ। ਪਾਰਟੀ ਵੱਲੋਂ ਜਾਰੀ ਕੀਤੇ ਇਕ ਬਿਆਨ ਮੁਤਾਬਕ ਕੋਰ ਕਮੇਟੀ ਸਮੇਤ ਸਾਰੀਆਂ ਕਮੇਟੀਆਂ ਭੰਗ ਕਰ ਦਿੱਤੀਆ ਗਈਆਂ ਹਨ, ਜਿਨ੍ਹਾਂ ’ਚ ਵਰਕਿੰਗ ਕਮੇਟੀ, ਸਾਰੇ ਅਹੁਦੇਦਾਰ ਤੇ ਹੋਰ ਸਾਰੇ ਵਿੰਗ ਵੀ ਭੰਗ ਕੀਤੇ ਗਏ ਹਨ।

Sukhbir Badal ਨੂੰ ਸਿਫ਼ਾਰਿਸ਼ਾਂ ਲਾਗੂ ਕਰਨ ਲਈ ਲੋੜੀਂਦੇ ਕਦਮ ਚੁੱਕਣ ਦੇ ਅਧਿਕਾਰ ਵੀ ਦਿੱਤੇ ਸਨ। ਕਮੇਟੀ ਨੇ ਸਿਫ਼ਾਿਰਸ਼ ਕੀਤੀ ਸੀ ਕਿ ਪਾਰਟੀ ਦਾ ਜਥੇਬੰਦਕ ਢਾਂਚਾ ਭੰਗ ਕਰ ਕੇ ਨਵੇਂ ਸਿਰੇ ਤੋਂ ਬਣਾਇਆ ਜਾਵੇ ਤੇ ਪੰਥਕ ਤੇ ਪੰਜਾਬੀ ਹਿੱਤਾਂ ਤੇ ਕਦਰਾਂ-ਕੀਮਤਾਂ ਅਨੁਸਾਰ ਪਾਰਟੀ ’ਚ ਨਵੀਂ ਰੂਹ ਫੂਕੀ ਜਾਵੇ ਤੇ ਅਜਿਹਾ ਕਰਦਿਆਂ ਪਾਰਟੀ ਦੇ ਹੇਠਲੇ ਪੱਧਰ ਦੇ ਵਰਕਰਾਂ, ਕੇਡਰ ਤੇ ਲੀਡਰਸ਼ਿਪ ਦੀਆਂ ਭਾਵਨਾਵਾਂ ਦਾ ਖਿਆਲ ਰੱਖਿਆ ਜਾਵੇ।

More News

NRI Post
..
NRI Post
..
NRI Post
..