ਵੱਡੀ ਖ਼ਬਰ : ਅੱਤਵਾਦੀ ਲਖਬੀਰ ਸਿੰਘ ਦਾ ਸਾਥੀ ਕਾਬੂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ ) : ਕੈਨੇਡਾ ਬੈਠੇ ਅੱਤਵਾਦੀ ਲਖਬੀਰ ਸਿੰਘ ਦਾ ਸਾਥੀ ਯੋਗਰਾਜ ਪੁਲਿਸ ਨੇ ਅੱਜ ਗ੍ਰਿਫਤਾਰ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਪੰਜਾਬ ਪੁਲਿਸ ਦੇ DGP ਨੇ ਟਵੀਟ ਕਰਕੇ ਸਾਂਝੀ ਕੀਤੀ ਹੈ। ਪੁਲਿਸ ਨੇ ਯੋਗਰਾਜ ਨੂੰ ਅਦਾਲਤ ਵਿੱਚ ਪੇਸ਼ ਕਰਕੇ 7 ਦਿਨਾਂ ਦੀ ਰਿਮਾਂਡ ਲੈ ਲਈ ਹੈ। ਦੱਸਿਆ ਜਾ ਰਿਹਾ ਹੈ ਇਸ ਦੌਰਾਨ ਕਈ ਅਹਿਮ ਖੁਲਾਸੇ ਹੋ ਸਕਦੇ ਹਨ। ਜਾਣਕਾਰੀ ਮਿਲੀ ਹੈ ਕਿ ਪੂੰਜਬ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈਲ ਨੇ ਅੰਮ੍ਰਿਤਸਰ ਦੇ ਰਹਿਣ ਵਾਲੇ ਸਤਨਾਮ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ । ਸਤਨਾਮ ਸਿੰਘ ਅੱਤਵਾਦੀ ਲਖਵੀਰ ਸਿੰਘ ਦਾ ਖਾਸ ਦੱਸਿਆ ਜਾ ਰਿਹਾ ਹੈ। ਸਤਨਾਮ ਸਿੰਘ ਕੁਝ ਦਿਨ ਪਹਿਲਾ ਹੀ ਲਖਬੀਰ ਸਿੰਘ ਦੇ ਸੰਪਰਕ ਵਿੱਚ ਆਇਆ ਸੀ ਤੇ ਉਸ ਨਾਲ ਮਿਲ ਕੇ ਕੰਮ ਕਰਦਾ ਸੀ । ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ ।