ਵੱਡੀ ਖ਼ਬਰ : ਹੋਲਾ ਮਹੱਲਾ ਦੌਰਾਨ ਹੋਏ ਨੌਜਵਾਨ ਦੇ ਕਤਲ ਮਾਮਲੇ ‘ਚ ਦੋਸ਼ੀਆਂ ਦੀ ਹੋਈ ਪਹਿਚਾਣ..

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੀਤੀ ਦਿਨੀਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ' 'ਚ ਪ੍ਰਦੀਪ ਸਿੰਘ ਦਾ ਕਤਲ ਕਰਨ ਵਾਲੇ ਦੋਸ਼ੀ ਦੀ ਪਛਾਣ ਨਿਰੰਜਣ ਸਿੰਘ ਦੇ ਰੂਪ 'ਚ ਹੋਈ ਹੈ। ਦੱਸਿਆ ਜਾ ਰਿਹਾ ਦੋਸ਼ੀ ਦੀ ਜੀਪ ਨੂੰ ਪੁਲਿਸ ਨੇ ਬਰਾਮਦ ਕਰ ਲਿਆ । ਇਸ ਮਾਮਲੇ 'ਚ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਪ੍ਰਦੀਪ ਸਿੰਘ ਵਾਸੀ ਪਿੰਡ ਗਾਜੀਕੋਟ ਦਾ ਰਹਿਣ ਵਾਲਾ ਸੀ, ਜੋ ਕਿ ਲੜਾਈ ਦੌਰਾਨ ਗੰਭੀਰ ਜਖ਼ਮੀ ਹੋ ਗਿਆ । ਜਿਸ ਦੀ ਕੁਝ ਸਮੇ ਬਾਅਦ ਮੌਤ ਹੋ ਗਈ । ਅਧਿਕਾਰੀ ਨੇ ਕਿਹਾ ਦੋਸ਼ੀ ਨੂੰ ਜਲਦ ਗ੍ਰਿਫ਼ਤਾਰ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ। ਦੱਸ ਦਈਏ ਕਿ ਹੋਲਾ ਮਹੱਲਾ ਵਿਖੇ ਦੇਸ਼ ਭਰ ਤੋਂ ਸੰਗਤਾਂ ਆਂਉਂਦੀਆਂ ਹਨ ਤੇ ਉਨ੍ਹਾਂ ਨੂੰ ਅਪੀਲ ਹੈ ਕਿ ਉਹ ਹੋਲਾ ਮਹੱਲਾ ਦੌਰਾਨ ਭਾਈਚਾਰਕ ਸਾਂਝ ਬਣਾ ਕਰ ਰੱਖਣ।