ਵੱਡੀ ਖ਼ਬਰ : ਫਿਰ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਦੋਸ਼ੀ ਕਾਬੂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਰਦਾਸਪੁਰ ਤੋਂ ਮਦੰਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਿੰਡ ਸ਼ਹੂਰ ਕਲਾਂ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ ਗਈ ਹੈ। ਦੱਸਿਆ ਜਾ ਰਿਹਾ ਦੋਸ਼ੀ ਨੂੰ ਪਿੰਡ ਲੋਕਾਂ ਨੇ ਕਾਬੂ ਕਰ ਲਿਆ ਤੇ ਪੁਲਿਸ ਨੂੰ ਇਸ ਘਟਨਾ ਦੀ ਸੂਚਨਾ ਦਿੱਤੀ। ਪੁਲਿਸ ਅਧਿਕਾਰੀ ਨੇ ਦੋਸ਼ੀ ਸੁੱਚਾ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਜਗਜੀਤ ਸਿੰਘ ਨੇ ਕਿਹਾ ਘਟਨਾ ਦਾ ਪਤਾ ਲੱਗਦੇ ਹੀ ਦੋਸ਼ੀ ਸੁੱਚਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ , ਜੋ ਕਿ ਪਿੰਡ ਦਾ ਹੀ ਰਹਿਣ ਵਾਲਾ ਹੈ। ਫਿਲਹਾਲ ਦੋਸ਼ੀ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਸ ਨੇ ਅਜਿਹਾ ਕਿਉ ਕੀਤਾ ਹੈ? ਕਿਸਾਨ ਆਗੂ ਇੰਦਰਪਾਲ ਸਿੰਘ ਨੇ ਕਿਹਾ ਪਿੰਡ ਸ਼ਹੂਰ ਕਲਾਂ 'ਚ ਵਾਪਰੀ ਇਸ ਬੇਅਦਬੀ ਦੀ ਘਟਨਾ ਨਾਲ ਸਾਰੀ ਸਿੱਖ ਸੰਗਤ 'ਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ ।