ਵੱਡੀ ਖ਼ਬਰ : ਇਕੋ ਪਰਿਵਾਰ ਦੇ 9 ਜੀਆਂ ਦਾ ਉੱਠਿਆ ਜਨਾਜ਼ਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਾਕਿਸਤਾਨ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ ,ਜਿੱਥੇ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਉਤਰ -ਪੱਛਮੀ ਪਾਕਿਸਤਾਨ ਦੇ ਖੈਬਰ ਸੂਬੇ 'ਚ ਇੱਕ ਘਰ ਅੰਦਰ ਦਾਖ਼ਲ ਹੋ ਕੇ ਗੋਲੀਆਂ ਚਲਾਈਆਂ ਗਿਆ। ਇਸ ਗੋਲੀਬਾਰੀ ਦੌਰਾਨ ਇਕੋ ਪਰਿਵਾਰ ਦੇ 9 ਮੈਬਰਾਂ ਦੀ ਦਰਦਨਾਕ ਮੌਤ ਹੋ ਗਈ ।ਪੁਲਿਸ ਅਨੁਸਾਰ ਇਹ ਘਟਨਾ ਮਾਲਕੰਦ ਜ਼ਿਲ੍ਹੇ ਦੀ ਬਟਖੇਲਾ ਤਹਿਸੀਲ ਵਿੱਚ ਵਾਪਰੀ ਹੈ। ਜਾਣਕਾਰੀ ਅਨੁਸਾਰ ਅਣਪਛਾਤੇ ਹਮਲਾਵਰਾਂ ਨੇ 3 ਮਹਿਲਾਵਾਂ ਤੇ 6 ਪੁਰਸ਼ਾਂ ਸਮੇਤ 9 ਜੀਆਂ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਿਆ । ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ ਤੇ ਪਹੁੰਚ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਨੂੰ ਕਤਲ ਦੇ ਕਾਰਨਾਂ ਦਾ ਹਾਲੇ ਕੁਝ ਪਤਾ ਨਹੀ ਲੱਗ ਸਕਿਆ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

More News

NRI Post
..
NRI Post
..
NRI Post
..