ਵੱਡੀ ਖ਼ਬਰ : ਜੇਲ੍ਹ ‘ਚ ਬੰਦ ਵੱਡੇ ਗੈਂਗਸਟਰ ਬਿਸ਼ਨੋਈ ਦੀ ਸਿਹਤ ਹੋਈ ਖ਼ਰਾਬ, ਹਸਪਤਾਲ ਭਰਤੀ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਅਚਾਨਕ ਸਿਹਤ ਖ਼ਰਾਬ ਹੋ ਗਈ ਹੈ। ਜਿਸ ਕਾਰਨ ਜੇਲ੍ਹ ਪ੍ਰਸ਼ਾਸਨ ਵਲੋਂ ਹੁਣ ਉਸ ਨੂੰ ਇਲਾਜ਼ ਲਈ ਹਸਪਤਾਲ ਭਰਤੀ ਕਰਵਾਇਆ ਗਿਆ ,ਉੱਥੇ ਡਾਕਟਰਾਂ ਦੀ ਟੀਮ ਵਲੋਂ ਉਸ ਦਾ ਇਲਾਜ਼ ਕੀਤਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਦੇਰ ਰਾਤ ਬਿਸ਼ਨੋਈ ਦੀ ਸਿਹਤ ਜ਼ਿਆਦਾ ਖਰਾਬ ਹੋ ਗਈ। ਜਿਸ ਤੋਂ ਬਾਅਦ ਉਸ ਨੂੰ ਫਰੀਦਕੋਟ ਦੇ ਮੈਡੀਕਲ ਕਾਲਜ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜੇਲ੍ਹ ਪ੍ਰਸ਼ਾਸਨ ਵਲੋਂ ਲਾਰੈਂਸ ਦੇ ਕੋਲ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ ਕਿਉਕਿ ਕਾਫੀ ਸਮੇ ਤੋਂ ਉਸ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਲਈ ਪੁਲਿਸ ਵਲੋਂ ਚੁਣੇ ਹੋਏ ਲੋਕਾਂ ਨੂੰ ਹੀ ਆਲੇ -ਦੁਆਲੇ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ। ਦੱਸ ਦਈਏ ਕਿ ਬਿਸ਼ਨੋਈ ਨੂੰ ਪਿਛਲੇ ਮਹੀਨੇ ਹੀ ਦਿੱਲੀ ਤੋਂ ਬਠਿੰਡਾ ਜੇਲ੍ਹ 'ਚ ਤਬਦੀਲ ਕੀਤਾ ਗਿਆ ਸੀ ,ਫਿਰ ਗੁਜਰਾਤ ਪੁਲਿਸ ਉਸ ਨੂੰ ਪੁੱਛਗਿੱਛ ਲਈ ਆਪਣੇ ਨਾਲ ਲੈ ਗਈ ਸੀ ।

More News

NRI Post
..
NRI Post
..
NRI Post
..