ਵੱਡੀ ਖ਼ਬਰ : ਬਦਮਾਸ਼ਾਂ ਨੇ ਨਾਕਾ ਤੋੜ ਪੁਲਿਸ ਮੁਲਾਜ਼ਮ ਨੂੰ ਟੱਕਰ ਮਾਰਨ ਦੀ ਕੀਤੀ ਕੋਸ਼ਿਸ਼ , ਫਿਰ…..

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਠਿੰਡਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਤੜਕੇ 2 ਵਜੇ ਦੇ ਕਰੀਬ ਕਾਰ 'ਚ ਸਵਾਰ ਕੁਝ ਬਦਮਾਸ਼ਾਂ ਨੇ ਥਾਣਾ ਕੈਂਟ ਕੋਲ ਨਾਕਾ ਤੋੜ ਕੇ ਪੁਲਿਸ ਮੁਲਾਜ਼ਮ ਨੂੰ ਟੱਕਰ ਮਾਰਨ ਦੀ ਕੋਸ਼ਿਸ਼ ਕੀਤੀ ਤੇ ਉਸ ਦੀ SLR ਖੋਹ ਲਈ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਬਦਮਾਸ਼ ਬਠਿੰਡਾ ਸ਼ਹਿਰ ਵੱਲ ਭੱਜ ਗਏ । ਸੂਚਨਾ ਮਿਲਦੇ ਹੀ ਬਠਿੰਡਾ ਪੁਲਿਸ ਵਲੋਂ ਪੂਰੇ ਸ਼ਹਿਰ ਨੂੰ ਸੀਲ ਕਰਕੇ ਕਾਰ ਸਵਾਰ ਬਦਮਾਸ਼ਾਂ ਦੀ ਭਾਲ ਸ਼ੁਰੂ ਕੀਤੀ ਗਈ, ਹਾਲਾਂਕਿ ਬਦਮਾਸ਼ਾਂ ਬਾਰੇ ਹਾਲੇ ਕੁਝ ਪਤਾ ਨਹੀਂ ਲੱਗ ਸਕਿਆ। ਦੱਸਿਆ ਜਾ ਰਿਹਾ ਪੁਲਿਸ ਟੀਮ ਨੂੰ ਸੂਚਨਾ ਮਿਲੀ ਸੀ ਕਿ ਇੱਕ ਸਕੌਡਾ ਕਾਰ ਬਠਿੰਡਾ ਤੋਂ ਚੰਡੀਗੜ੍ਹ ਜਾ ਰਹੀ ਹੈ।

ਜਿਸ 'ਚ ਸ਼ੱਕੀ ਵਿਅਕਤੀ ਬੈਠੇ ਹਨ ,ਜਦੋ ਪੁਲਿਸ ਨੇ ਕਾਰ 'ਚ ਬੈਠੇ ਲੋਕਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਨੇ ਕਾਰ ਰੋਕਣ ਦੀ ਬਜਾਏ ਨਾਕਾ ਤੋੜ ਕੇ ਪੁਲਿਸ ਮੁਲਜ਼ਮ ਨੂੰ ਟੱਕਰ ਮਾਰਨ ਦੀ ਕੋਸ਼ਿਸ਼ ਕੀਤੀ । ਇਸ ਦੌਰਾਨ ਹੀ ਕਾਰ ਸਵਾਰ ਨੌਜਵਾਨਾਂ ਨੇ ਬਾਹਰ ਨਿਕਲ ਕੇ ਪੁਲਿਸ ਮੁਲਾਜ਼ਮ ਦੀ SLR ਖੋਹ ਲਈ ਤੇ ਮੌਕੇ ਤੋਂ ਫਰਾਰ ਹੋ ਗਏ। ਫਿਲਹਾਲ ਪੁਲਿਸ ਵੱਲੋ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ।