ਵੱਡੀ ਖ਼ਬਰ : ਉਗਲਾਂ ਵੱਢਣ ਵਾਲੇ ਨੌਜਵਾਨਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੁਲਿਸ ਦੇ ਉੱਚ ਅਧਿਕਾਰੀ ਨੇ ਦੱਸਿਆ ਕਿ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਸੀ। ਜਿਸ 'ਚ ਕੁਝ ਨੌਜਵਾਨਾਂ ਇੱਕ ਦੂਜੇ ਨੌਜਵਾਨ ਦੀਆਂ ਉਗਲਾਂ ਵੱਢ ਰਹੇ ਸੀ। ਇਸ ਸਬੰਧੀ ਪੁਲਿਸ ਨੇ ਮਾਮਲਾ ਦਰਜ਼ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ ।ਪੁਲਿਸ ਅਧਿਕਾਰੀ ਨੇ ਕਿਹਾ ਕਿ ਹਰਦੀਪ ਸਿੰਘ ਨੇ ਬਿਆਨਾਂ 'ਚ ਦੱਸਿਆ ਕਿ ਉਸ ਨੂੰ ਗੌਰਵ ਤੇ 2 ਅਣਪਛਾਤੇ ਵਿਅਕਤੀਆਂ ਵਲੋਂ ਅਗਵਾ ਕਰਕੇ ਉਸਦੀਆਂ ਉਗਲਾਂ ਦਾਤ ਨਾਲ ਵੰਡ ਦਿੱਤੀਆਂ । ਇਸ ਮਾਮਲੇ ਨੂੰ ਲੈ ਕੇ ਜਾਂਚ ਲਈ ਪੁਲਿਸ ਵਲੋਂ ਇੱਕ ਟੀਮ ਦਾ ਗਠਨ ਕੀਤਾ ਗਿਆ। ਦੱਸਿਆ ਜਾ ਰਿਹਾ ਦੋਸ਼ੀ ਜੋ ਕਿ ਭੂਪੀ ਰਾਣਾ ਗੈਂਗ ਨਾਲ ਸਬੰਧ ਰੱਖਦੇ ਹਨ। ਪੁਲਿਸ ਤੇ ਦੋਸ਼ੀਆਂ ਵਿਚਾਲੇ ਹੋਏ ਮੁਕਾਬਲੇ ਦੌਰਾਨ ਗੈਂਗਸਟਰ ਗੌਰਵ ਦੀ ਲੱਤ 'ਤੇ ਗੋਲੀ ਲੱਗੀ । ਪੁਲਿਸ ਟੀਮ ਵਲੋਂ 2 ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ। ਫਿਲਹਾਲ ਪੁਲਿਸ ਵਲੋਂ ਦੋਵਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ।

More News

NRI Post
..
NRI Post
..
NRI Post
..