ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਸੱਦਿਆ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ

by jaskamal

ਨਿਊਜ਼ ਡੈਸਕ : ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦਾ 1 ਦਿਨ ਦਾ ਵਿਸ਼ੇਸ਼ ਸੈਸ਼ਨ ਸ਼ੁੱਕਰਵਾਰ ਨੂੰ ਬੁਲਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਰਕਾਰ ਨੇ ਵਿਧਾਨ ਸਭਾ ਸਕੱਤਰੇਤ ਨੂੰ ਇਸ ਸਬੰਧੀ ਤਿਆਰੀਆਂ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ। ਇਸ ਸੈਸ਼ਨ ’ਚ ਪੰਜਾਬ ਸਰਕਾਰ ਕਈ ਮੁੱਦਿਆਂ ਨੂੰ ਲੈ ਕੇ ਸਿੱਧਾ ਕੇਂਦਰ ਸਰਕਾਰ ਨੂੰ ਚੈਲੇਂਜ ਕਰਦੇ ਹੋਏ ਵਿਧਾਨ ਸਭਾ ’ਚ ਮਤਾ ਪਾਸ ਕਰ ਸਕਦੀ ਹੈ। ਸੂਤਰਾਂ ਅਨੁਸਾਰ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ’ਚ ਕੇਂਦਰੀ ਸੇਵਾ ਨਿਯਮ ਲਾਗੂ ਨਾ ਕਰਨ ਨੂੰ ਲੈ ਕੇ ਪ੍ਰਸਤਾਵ ਲਿਆਂਦਾ ਜਾ ਸਕਦਾ ਹੈ। ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਅੱਜ ਸ਼ਾਮ 4 ਵਜੇ ਕੈਬਨਿਟ ਮੀਟਿੰਗ ਵੀ ਸੱਦੀ ਗਈ ਹੈ।

ਇਸ ਬੈਠਕ ਦੌਰਾਨ ਅਹਿਮ ਮੁੱਦਿਆਂ 'ਤੇ ਸਰਕਾਰ ਦੀ ਨਜ਼ਰ ਰਹੇਗੀ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਕੈਬਨਿਟ ਬੈਠਕ ਦੌਰਾਨ ਭਗਵੰਤ ਮਾਨ ਸਰਕਾਰ ਵੱਲੋਂ ਵੱਡੇ ਐਲਾਨ ਕੀਤੇ ਜਾ ਸਕਦੇ ਹਨ। ਇਸ ਤੋਂ ਇਲਾਵਾ ਸੰਗਰੂਰ 'ਚ ਧਰਨਾ ਦੇ ਰਹੇ ਪੁਲਿਸ ਭਰਤੀ ਦੇ ਬੇਰੁਜ਼ਗਾਰਾਂ 'ਤੇ ਵੀ ਕੋਈ ਫ਼ੈਸਲਾ ਲਿਆ ਜਾ ਸਕਦਾ ਹੈ। ਇਹ ਵੀ ਕਿਆਸਰਾਈਆਂ ਲਾਈਆਂ ਜਾ ਰਹੀਆਂ ਹਨ ਕਿ ਸੂਬੇ 'ਚ ਬਿਜਲੀ ਦੀਆਂ ਮੁਫ਼ਤ ਯੂਨਿਟਾਂ 'ਤੇ ਵੀ ਸਰਕਾਰ ਦੀ ਨਜ਼ਰ ਰਹੇਗੀ ਤੇ ਇਸ ਬਾਰੇ ਕੋਈ ਫ਼ੈਸਲਾ ਲਿਆ ਜਾ ਸਕਦਾ ਹੈ।