ਵੱਡੀ ਖਬਰ : ਅਦਾਲਤ ਸਾਹਮਣੇ ਹੋਈ ਗੋਲੀਬਾਰੀ, ਤਿੰਨ ਲੋਕ ਜ਼ਖਮੀ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ 'ਚ ਇਕ ਅਦਾਲਤ ਸਾਹਮਣੇ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਗੋਲੀਬਾਰੀ ਵਿਚ ਘੱਟੋ-ਘੱਟ ਤਿੰਨ ਲੋਕ ਜ਼ਖਮੀ ਹੋ ਗਏ। ਗੋਲੀਬਾਰੀ ਪਾਪਾਕੁਰਾ ਇਲਾਕੇ 'ਚ ਹੋਈ। ਜ਼ਖ਼ਮੀਆਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਆਕਲੈਂਡ 'ਚ ਹਾਲ ਹੀ ਦੇ ਸਮੇਂ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ 'ਚ ਵਾਧਾ ਹੋਇਆ ਹੈ। ਅਣਪਛਾਤੇ ਲੋਕਾਂ ਨੇ ਬੇਘਰੇ ਲੋਕਾਂ ਲਈ ਬਣਾਏ ਗਏ ਹੋਟਲ 'ਤੇ ਗੋਲੀਬਾਰੀ ਕੀਤੀ।