ਵੱਡੀ ਖ਼ਬਰ : ਅਣਪਛਾਤੇ ਹਮਲਾਵਰਾਂ ਨੇ ਬਦਮਾਸ਼ ਸਤਨਾਮ ਦਾ ਕੀਤਾ ਬੇਰਹਿਮੀ ਨਾਲ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਬਲਟਨ ਪਾਰਕ ਕੋਲ ਅਣਪਛਾਤੇ ਹਮਲਾਵਰਾਂ ਵਲੋਂ ਬਦਮਾਸ਼ ਸਤਨਾਮ ਸਿੰਘ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਸਤਨਾਮ ਸਿੰਘ ਨਵੀਂ ਸਬਜ਼ੀ ਮੰਡੀ ਦੇ ਕੋਲ ਸਾਈਕਲ ਸਟੈਂਡ 'ਤੇ ਕੰਮ ਕਰਦਾ ਸੀ। ਬੀਤੀ ਰਾਤ ਬਦਮਾਸ਼ ਸਤਨਾਮ ਸਿੰਘ ਦੀ ਕੁਝ ਅਣਪਛਾਤੇ ਵਿਅਕਤੀਆਂ ਨਾਲ ਲੜਾਈ ਹੋ ਗਈ। ਜਿਸ ਤੋਂ ਬਾਅਦ ਅਣਪਛਾਤੇ ਵਿਕਅਤੀਆਂ ਵਲੋਂ ਉਸ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ । ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਤਨਾਮ ਸਿੰਘ ਦਾ 2 ਦਿਨ ਪਹਿਲਾਂ ਹੀ ਕੁਝ ਵਿਅਕਤੀਆਂ ਨਾਲ ਝਗੜਾ ਹੋਇਆ ਸੀ । ਪੁਲਿਸ ਉਸ ਲੜਾਈ 'ਚ ਸ਼ਾਮਲ ਵਿਅਕਤੀਆਂ ਕੋਲੋਂ ਪੁੱਛਗਿੱਛ ਕਰ ਰਹੀ ਹੈ।