ਵੱਡੀ ਖ਼ਬਰ : ਸਾਬਕਾ ਫੋਜੀ ‘ਤੇ ਅਣਪਛਾਤੇ ਵਿਅਕਤੀਆਂ ਨੇ ਕੀਤਾ ਹਮਲਾ, ਲਾਈਵ ਹੋ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ ): ਅੰਮ੍ਰਿਤਸਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਿੰਡ ਮੁਹਾਵਾ ਦੇ ਸਾਬਕਾ ਫੋਜੀ ਗੁਰਪ੍ਰੀਤ ਸਿੰਘ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ ਹੈ। ਇਸ ਘਟਨਾ ਸਬੰਧੀ ਉਨ੍ਹਾਂ ਨੇ ਫੇਸਬੁੱਕ 'ਤੇ ਲਾਈਵ ਹੋ ਕੇ ਦੱਸਿਆ , ਜਿਸ 'ਚ ਉਨ੍ਹਾਂ ਨੇ ਗੋਲੀ ਚਲਾਉਣ ਦਾ ਦਾਅਵਾ ਵੀ ਕੀਤਾ ਸੀ। ਸਾਬਕਾ ਫੋਜੀ ਨੇ ਕਿਹਾ ਕਿ ਦੋਸ਼ੀ ਕਾਰ 'ਚ ਸਵਾਰ ਹੋ ਕੇ ਆਏ ਤੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ ਤੇ ਕੁਝ ਵਿਅਕਤੀਆਂ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਉਹ ਬੁਰੀ ਤਰਾਂ ਜਖ਼ਮੀ ਹੋ ਗਿਆ ।

ਜਖ਼ਮੀ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਇਮਾਨਦਾਰੀ ਦੀ ਆਵਾਜ਼ ਬੁਲੰਦ ਕਰਨ 'ਤੇ ਹਮਲਾ ਹੋਇਆ ਹੈ। ਉਨ੍ਹਾਂ ਨੇ ਦੋਸ਼ ਲਗਾਏ ਕਿ ਹਮਲਾਵਰਾਂ ਨੇ ਕਿਹਾ ਕਿ ਉਹ ਵਿਧਾਇਕ ਖ਼ਿਲਾਫ਼ ਬੋਲਦੇ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਮੌਕੇ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਕਿ ਕੋਈ ਗੋਲੀ ਨਹੀ ਚੱਲੀ । ਜਖ਼ਮੀ ਗੁਰਪ੍ਰੀਤ ਸਿੰਘ ਦੀ ਕਿਸੇ ਨਾਲ ਲੜਾਈ ਹੋਈ… ਜਿਸ 'ਚ ਉਹ ਗੰਭੀਰ ਜਖ਼ਮੀ ਹੋ ਗਿਆ । ਜਿਸ ਨੂੰ ਇਲਾਜ਼ ਲਈ ਹਸਪਤਾਲ ਲਿਜਾਇਆ ਗਿਆ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।