ਵੱਡੀ ਵਾਰਦਾਤ : ਨਸ਼ਾ ਤਸਕਰਾਂ ਦਾ ਵਿਰੋਧ ਕਰਨ ਵਾਲੇ ਸਖਸ਼ ਦਾ ਕਤਲ, ਜਾਣੋ ਪੂਰਾ ਮਾਮਲਾ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਿੰਡ ਲਖਨਪਾਨ 'ਚ ਨਸ਼ਾ ਤਸਕਰਾਂ ਦਾ ਵਿਰੋਧ ਕਰਨ ਵਾਲੇ ਲੰਬੜਦਾਰ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ । ਮ੍ਰਿਤਕ ਦੀ ਪਛਾਣ ਰਾਮਗੋਪਾਲ ਦੇ ਰੂਪ 'ਚ ਹੋਈ ਹੈ । ਦੱਸਿਆ ਜਾ ਰਿਹਾ ਜਦੋ ਰਾਮਗੋਪਾਲ ਆਪਣੇ ਘਰ ਤੋਂ ਸੈਰ ਕਰਨ ਲਈ ਗਏ ਤਾਂ ਇਨੋਵਾ ਕਾਰ 'ਚ ਸਵਾਰ ਕੁਝ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰ ਉਸ ਦਾ ਕਤਲ ਕਰ ਦਿੱਤਾ। ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ । ਪਰਿਵਾਰਿਕ ਮੈਬਰਾਂ ਵਲੋਂ ਰਾਮਗੋਪਾਲ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਉੱਥੇ ਹੁਣ ਪਰਿਵਾਰਿਕ ਮੈਬਰਾਂ ਵਲੋਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਫਿਲਹਾਲ ਪੁਲਿਸ ਨੇ ਮਾਮਲੇ ਦਰਜ਼ ਕਰਕੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।