ਬਿਹਾਰ (ਪਾਇਲ): ਤੁਹਾਨੂੰ ਦੱਸ ਦਇਏ ਕਿ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਉੱਤਰ ਪ੍ਰਦੇਸ਼ ਤੋਂ ਬਿਹਾਰ ਦੇ ਵੱਖ-ਵੱਖ ਹਿੱਸਿਆਂ 'ਚ ਹਥਿਆਰਾਂ ਦੀ ਤਸਕਰੀ ਦੇ ਮਾਮਲੇ ਦੀ ਜਾਂਚ ਦੇ ਤਹਿਤ ਵੀਰਵਾਰ ਨੂੰ ਵੱਖ-ਵੱਖ ਸੂਬਿਆਂ 'ਚ ਛਾਪੇਮਾਰੀ ਕੀਤੀ।
ਜਿਸ ਦੌਰਾਨ ਅਧਿਕਾਰੀਆਂ ਨੇ ਦੱਸਿਆ ਕਿ ਹਰਿਆਣਾ, ਉੱਤਰ ਪ੍ਰਦੇਸ਼ ਅਤੇ ਬਿਹਾਰ 'ਚ 22 ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਜਿਸ ਸੰਬੰਧ 'ਚ ਉਨ੍ਹਾਂ ਦੱਸਿਆ ਕਿ ਇਹ ਛਾਪੇਮਾਰੀ ਉੱਤਰ ਪ੍ਰਦੇਸ਼ ਤੋਂ ਬਿਹਾਰ ਦੇ ਵੱਖ-ਵੱਖ ਹਿੱਸਿਆਂ ਵਿੱਚ ਹਥਿਆਰਾਂ ਦੀ ਤਸਕਰੀ ਦੀ ਜਾਂਚ ਦੇ ਹਿੱਸੇ ਵਜੋਂ ਕੀਤੀ ਜਾ ਰਹੀ ਹੈ।



