ਅੱਧੀ ਰਾਤ ਨੂੰ ਨਿਗਮ ਦੀ ਵੱਡੀ ਕਾਰਵਾਈ, ਬੱਸ ਸਟੈਂਡ ਕੋਲ ਚੱਲਿਆ ਪੀਲਾ ਪੰਜਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਨਗਰ ਨਿਗਮ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਨਿਗਮ ਨੂੰ ਬੱਸ ਸਟੈਂਡ ਦੇ ਕੋਲ ਸੜਕਾਂ ਤੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸ਼ਿਕਾਇਤਾਂ ਮਿਲ ਰਹੀਆਂ ਸੀ।

ਜਿਸ ਕਾਰਨ ਅੱਧੀ ਰਾਤ ਨੂੰ ਨਗਰ ਨਿਗਮ ਵਲੋਂ ਕਈ ਦੁਕਾਨਾਂ ਦੇ ਬਾਹਰੋਂ ਨਾਜਾਇਜ਼ ਕਬਜ਼ਿਆਂ ਨੂੰ ਹਟਾ ਦਿੱਤਾ ਗਿਆ। ਨਗਰ ਨਿਗਮ ਵਲੋਂ ਦੁਕਾਨਾਂ ਦਾ ਸਾਮਾਨ ਕਬਜ਼ੇ ਵਿੱਚ ਲੈ ਲਿਆ ਗਿਆ ।ਜ਼ਿਕਰਯੋਗ ਹੈ ਕਿ ਕਾਫੀ ਸਮੇ ਪਹਿਲਾ ਲਤੀਫਪੁਰ 'ਚ ਸਰਕਾਰ ਦੇ ਹੁਕਮਾਂ ਤੋਂ ਬਾਅਦ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਗਿਆ । ਜਿਸ ਕਾਰਨ ਲੋਕ ਬੇਘਰ ਹੋ ਗਏ ਹਨ।

More News

NRI Post
..
NRI Post
..
NRI Post
..