ਲੁਧਿਆਣਾ (ਨੇਹਾ): ਥਾਣਾ ਜੋਧੇਵਾਲ ਦੀ ਪੁਲਸ ਨੇ ਹੈਰੋਇਨ ਦੀ ਵੱਡੀ ਖੇਪ ਸਮੇਤ 2 ਔਰਤਾਂ ਨੂੰ ਗ੍ਰਿਫਤਾਰ ਕੀਤਾ ਹੈ। ਉਕਤ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਇੰਚਾਰਜ ਜਸਬੀਰ ਸਿੰਘ ਨੇ ਦੱਸਿਆ ਕਿ ਸਬ-ਇੰਸਪੈਕਟਰ ਸੁਨੀਤਾ ਕੌਰ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਕਾਕੋਵਾਲ ਰੋਡ 'ਤੇ ਮੌਜੂਦ ਸੀ ਤਾਂ ਇਸ ਦੌਰਾਨ ਮੁਖਬਰ ਨੇ ਇਤਲਾਹ ਦਿੱਤੀ ਕਿ ਦੋ ਔਰਤਾਂ ਆਪਣੇ ਘਰ ਦੇ ਬਾਹਰ ਹੈਰੋਇਨ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਹੀਆਂ ਸਨ।
ਜਿਸ ਤੋਂ ਬਾਅਦ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਵਾਵਾ ਕਾਲੋਨੀ 'ਚ ਛਾਪਾ ਮਾਰ ਕੇ ਮਹਿਲਾ ਨਸ਼ਾ ਤਸਕਰ ਸੋਨਾ ਪਤਨੀ ਸੋਢੀ ਰਾਮ ਅਤੇ ਸਿੰਮੀ ਪੁੱਤਰੀ ਭੁਪਿੰਦਰ ਲਾਲ ਵਾਸੀ ਵਾਵਾ ਕਾਲੋਨੀ ਕਾਕੋਵਾਲ ਨੂੰ 105 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਥਾਣਾ ਜੋਧੇਵਾਲ ਦੀ ਪੁਲਿਸ ਨੇ ਉਕਤ ਦੋਵੇਂ ਮਹਿਲਾ ਨਸ਼ਾ ਤਸਕਰਾਂ ਦੇ ਖ਼ਿਲਾਫ਼ ਥਾਣਾ ਜੋਧੇਵਾਲ 'ਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।



