ਡਰੱਗ ਕੇਸ ‘ਚ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਗ੍ਰਿਫ਼ਤਾਰੀ ‘ਤੇ ਲਾਈ ਰੋਕ

by jaskamal

ਨਿਊਜ਼ ਡੈਸਕ (ਜਸਕਮਲ) : ਡਰੱਗ ਕੇਸ 'ਚ ਫਸੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਾਮਲੇ 'ਚ ਮੰਗਲਵਾਰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਮਾਮਲੇ 'ਚ ਮਜੀਠੀਆ ਦੀ ਗ੍ਰਿਫ਼ਤਾਰੀ 'ਤੇ 3 ਦਿਨ ਲਈ ਰੋਕ ਲਾ ਦਿੱਤੀ ਹੈ। ਪੰਜਾਬ ਪੁਲਿਸ ਤਿੰਨ ਦਿਨਾਂ ਤੱਕ ਐੱਨਡੀਪੀਐੱਸ ਮਾਮਲੇ 'ਚ ਅਕਾਲੀ ਆਗੂ ਬਿਕਰਮਜੀਤ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੇਗੀ।

ਹਾਈ ਕੋਰਟ ਨੇ 44 ਪੰਨਿਆਂ ਦੇ ਹੁਕਮ 'ਚ ਕਿਹਾ ਹੈ ਕਿ ਉਨ੍ਹਾਂ ਨੂੰ ਸੁਪਰੀਮ ਕੋਰਟ 'ਚ ਐੱਸਐੱਲਪੀ ਦਾਇਰ ਕਰਨ ਲਈ ਸਿਰਫ਼ ਤਿੰਨ ਦਿਨਾਂ ਦਾ ਸਮਾਂ ਦਿੱਤਾ ਜਾ ਰਿਹਾ ਹੈ। ਹਾਲਾਂਕਿ ਮਜੀਠੀਆ ਨੇ ਆਪਣੀ ਪਟੀਸ਼ਨ 'ਚ ਗ੍ਰਿਫਤਾਰੀ 'ਤੇ 7 ਦਿਨਾਂ ਲਈ ਸਟੇਅ ਮੰਗੀ ਸੀ ਪਰ ਅਦਾਲਤ ਨੇ ਸਿਰਫ 3 ਦਿਨ ਦਿੱਤੇ ਹਨ।

ਹਾਈਕੋਰਟ ਨੇ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਖਾਰਜ ਕਰਦਿਆਂ ਸੁਪਰੀਮ ਕੋਰਟ ਦੇ ਦੋ ਕੇਸਾਂ ਦਾ ਹਵਾਲਾ ਦਿੱਤਾ ਹੈ। ਇਹ ਦੋਵੇਂ ਮਾਮਲੇ ਪੰਜਾਬ ਸਰਕਾਰ ਦੇ ਵਕੀਲਾਂ ਦੀ ਤਰਫੋਂ ਹਾਈ ਕੋਰਟ 'ਚ ਰੱਖੇ ਗਏ ਸਨ, ਜਿਸ 'ਚ ਸਪੱਸ਼ਟ ਹਦਾਇਤਾਂ ਸਨ ਕਿ ਮੁਲਜ਼ਮਾਂ ਨੂੰ ਐੱਨਡੀਪੀਸੀ ਐਕਟ 37 ਤਹਿਤ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ।