ਮੂਸੇਵਾਲਾ ਦੇ ਫੋਨ ਦੀ ਜਾਂਚ ਤੋਂ ਬਾਅਦ ਹੋਇਆ ਵੱਡਾ ਖ਼ੁਲਾਸਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਦੇ ਫੋਨ ਦੀ ਫਾਰੈਂਸਿਕ ਜਾਂਚ 'ਚ ਕਈ ਅਹਿਮ ਸੁਰਾਗ ਹੱਥ ਲੱਗੇ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਉਸ ਨੂੰ ਲਗਾਤਾਰ ਧਮਕਾਇਆ ਜਾ ਰਿਹਾ ਸੀ। ਪੰਜਾਬ ਪੁਲਿਸ ਬਿਸ਼ਨੋਈ ਤੋਂ ਮੂਸੇਵਾਲਾ ਕਤਲ 'ਚ ਸ਼ਾਮਲ ਸ਼ੂਟਰਾਂ ਦੀ ਵੀ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ।

ਦੱਸ ਦਈਏ ਕਿ ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 7 ਦਿਨ ਦੇ ਪੁਲਿਸ ਰਿਮਾਂਡ 'ਤੇ ਲਿਆ ਹੈ। ਲਾਰੈਂਸ ਨੂੰ ਪੁਲਿਸ ਨੇ ਬੁਲੇਟ ਪਰੂਫ਼ ਗੱਡੀ 'ਚ ਬਿਠਾ ਕੇ ਲਿਆਂਦਾ ਗਿਆ। ਜਿਕਰਯੋਗ ਹੈ ਕਿ ਮਹਾਰਾਸ਼ਟਰ ਦੇ ਪੁਣੇ ਤੋਂ ਸ਼ਾਰਪ ਸ਼ੂਟਰ ਸੌਰਵ ਮਹਾਕਾਲ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ । ਬਠਿੰਡਾ ਤੋਂ ਕੇਸ਼ਵ ਤੇ ਚੇਤਨ ਨੂੰ ਹਿਰਾਸਤ 'ਚ ਲਿਆ ਤੇ ਉਸ ਦੀ ਭੈਣ ਨੂੰ ਵੀ ਪੁਲਿਸ ਨੇ ਹਿਰਾਸਤ 'ਚ ਲਿਆ ਹੈ। ਇਸ ਮਾਮਲੇ ਦੀ ਪੁਲਿਸ ਵਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।