ਰਾਜਾ ਰਘੂਵੰਸ਼ੀ ਕਤਲ ਕੇਸ ਵਿੱਚ ਵੱਡਾ ਖੁਲਾਸਾ, ਪਤਨੀ ਹੀ ਨਿਕਲੀ ਕਾਤਲ

by nripost

ਨਵੀਂ ਦਿੱਲੀ (ਨੇਹਾ): 9 ਜੂਨ- ਇੰਦੌਰ ਦੇ ਰਾਜਾ ਰਘੂਵੰਸ਼ੀ ਦੇ ਮੇਘਾਲਿਆ ਵਿਚ ਹਨੀਮੂਨ ਦੌਰਾਨ ਹੋਏ ਕਤਲ ਮਾਮਲੇ ਵਿਚ ਇਕ ਵੱਡਾ ਖੁਲਾਸਾ ਹੋਇਆ ਹੈ। ਪੁਲਿਸ ਨੇ ਕਿਹਾ ਕਿ ਰਾਜਾ ਦੇ ਕਤਲ ਵਿਚ ਉਸ ਦੀ ਪਤਨੀ ਸੋਨਮ ਰਘੂਵੰਸ਼ੀ ਸ਼ਾਮਿਲ ਸੀ। ਉਸ ਨੇ ਕਿਰਾਏ ਦੇ ਕਾਤਲਾਂ ਨੂੰ ਬੁਲਾਇਆ ਸੀ। ਡੀ.ਜੀ.ਪੀ. ਨੋਂਗਰਾਂਗ ਨੇ ਮਾਮਲੇ ਦਾ ਖੁਲਾਸਾ ਕਰਦੇ ਹੋਏ ਕਿਹਾ ਕਿ ਕਤਲ ਦੇ ਸੰਬੰਧ ਵਿਚ ਉਸ ਦੀ ਪਤਨੀ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਨੇ ‘ਐਕਸ’ ’ਤੇ ਲਿਖਿਆ ਕਿ ਰਾਜਾ ਕਤਲ ਮਾਮਲੇ ਵਿਚ ਪੁਲਿਸ ਨੂੰ ਸੱਤ ਦਿਨਾਂ ਦੇ ਅੰਦਰ ਵੱਡੀ ਸਫਲਤਾ ਮਿਲੀ ਹੈ। ਮੱਧ ਪ੍ਰਦੇਸ਼ ਦੇ ਰਹਿਣ ਵਾਲੇ ਤਿੰਨ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਔਰਤ ਨੇ ਆਤਮ ਸਮਰਪਣ ਕਰ ਦਿੱਤਾ ਹੈ। ਇਕ ਹੋਰ ਹਮਲਾਵਰ ਨੂੰ ਫੜਨ ਦੀ ਕਾਰਵਾਈ ਅਜੇ ਵੀ ਜਾਰੀ ਹੈ। ਇਸ ਤੋਂ ਪਹਿਲਾਂ ਡੀ.ਜੀ.ਪੀ. ਆਈ ਨੋਂਗਰਾਂਗ ਨੇ ਅੱਜ ਸਵੇਰੇ ਕਿਹਾ ਕਿ ਇੰਦੌਰ ਦੇ ਸੈਲਾਨੀ ਰਾਜਾ ਰਘੂਵੰਸ਼ੀ ਦਾ ਕਥਿਤ ਤੌਰ ’ਤੇ ਮੇਘਾਲਿਆ ਵਿਚ ਹਨੀਮੂਨ ਦੌਰਾਨ ਉਸ ਦੀ ਪਤਨੀ ਦੁਆਰਾ ਕਿਰਾਏ ’ਤੇ ਲਏ ਗਏ ਲੋਕਾਂ ਦੁਆਰਾ ਕਤਲ ਕੀਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਪਤਨੀ ਸੋਨਮ ਨੇ ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ ਵਿਚ ਪੁਲਿਸ ਸਾਹਮਣੇ ਆਤਮ ਸਮਰਪਣ ਕਰ ਦਿੱਤਾ ਹੈ, ਜਦੋਂ ਕਿ ਰਾਤ ਭਰ ਚੱਲੀ ਛਾਪੇਮਾਰੀ ਵਿਚ ਤਿੰਨ ਹੋਰ ਹਮਲਾਵਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਕ ਵਿਅਕਤੀ ਨੂੰ ਉੱਤਰ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਜਦੋਂ ਕਿ ਦੋ ਹੋਰ ਮੁਲਜ਼ਮਾਂ ਨੂੰ ਐਸ.ਆਈ.ਟੀ. ਨੇ ਇੰਦੌਰ ਤੋਂ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸੋਨਮ ਨੇ ਉੱਤਰ ਪ੍ਰਦੇਸ਼ ਦੇ ਨੰਦਗੰਜ ਪੁਲਿਸ ਸਟੇਸ਼ਨ ਵਿਚ ਆਤਮ ਸਮਰਪਣ ਕਰ ਦਿੱਤਾ, ਜਿਸ ਨੂੰ ਬਾਅਦ ਵਿਚ ਗ੍ਰਿਫ਼ਤਾਰ ਕਰ ਲਿਆ ਗਿਆ। ਨੋਂਗਰੰਗ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਨੇ ਖੁਲਾਸਾ ਕੀਤਾ ਹੈ ਕਿ ਪਤਨੀ ਨੇ ਉਨ੍ਹਾਂ ਨੂੰ ਰਘੂਵੰਸ਼ੀ ਨੂੰ ਮਾਰਨ ਲਈ ਕੰਮ ’ਤੇ ਰੱਖਿਆ ਸੀ। ਇਸ ਅਪਰਾਧ ਵਿਚ ਸ਼ਾਮਿਲ ਕੁਝ ਹੋਰ ਲੋਕਾਂ ਨੂੰ ਫੜਨ ਲਈ ਮੱਧ ਪ੍ਰਦੇਸ਼ ਵਿਚ ਕਾਰਵਾਈ ਅਜੇ ਵੀ ਜਾਰੀ ਹੈ।

More News

NRI Post
..
NRI Post
..
NRI Post
..