ਵੱਡਾ ਝਟਕਾ: ਨਵਜੋਤ ਸਿੰਘ ਨੂੰ ਨਹੀਂ ਮਿਲਿਆ ਹਫ਼ਤੇ ਦਾ ਸਮਾਂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰੋਡਰੇਜ਼ ਮਾਮਲੇ 'ਚ ਸੁਪਰੀਮ ਕੋਰਟ ਵੱਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਉਚ ਅਦਾਲਤ ਦੇ ਅਧਿਕਾਰਤ ਤੌਰ ਉਤੇ ਆਰਡਰ ਮਿਲ ਗਏ ਹਨ। ਸਾਬਕਾ ਕਾਂਗਰਸ ਦੇ ਪ੍ਰਧਾਨ ਦੇ ਵਕੀਲ ਨੂੰ ਈ ਮੇਲ ਰਾਹੀਂ ਇਹ ਆਰਡਰ ਮਿਲੇ ਹਨ। ਨਵਜੋਤ ਸਿੰਘ ਸਿੱਧੂ ਵੱਲੋਂ ਸੁਪਰੀਮ ਕੋਰਟ 'ਚ ਕਿਊਰੇਟਿਵ ਪਟੀਸ਼ਨ ਦਾਇਰ ਕੀਤੀ ਗਈ ਹੈ , ਆਤਮ ਸਮਰਪਣ ਤੇ ਕਿਊਰੇਟਿਵ ਪਟੀਸ਼ਨ ਦੀ ਸੁਣਵਾਈ ਇਕੋ ਸਮੇਂ ਹੋ ਹੋਵੇਗੀ।

ਜ਼ਿਕਰਯੋਗ ਹੈ ਕਿ ਰੋਡਰੇਜ਼ ਮਾਮਲੇ 'ਚ ਸੁਪਰੀਮ ਕੋਰਟ ਨੇ ਨਵਜੋਤ ਸਿੱਧੂ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਸੀ। ਹੁਣ ਸਿੱਧੂ ਨੂੰ ਜਾਂ ਤਾਂ ਗ੍ਰਿਫਤਾਰ ਕੀਤਾ ਜਾਵੇਗਾ ਜਾਂ ਉਹਨਾਂ ਆਤਮ ਸਮਰਪਣ ਕਰਨਾ ਪਵੇਗਾ। ਪੰਜਾਬ ਪੁਲਿਸ ਨੂੰ ਇਸ ਮਾਮਲੇ 'ਚ ਕਾਨੂੰਨ ਦੀ ਪਾਲਣਾ ਕਰਨੀ ਪਵੇਗੀ। ਦੱਸ ਦੇਈਏ ਕਿ ਜਦੋਂ ਪਟਿਆਲਾ 'ਚ ਪਾਰਕਿੰਗ ਨੂੰ ਲੈ ਕੇ ਨਵਜੋਤ ਸਿੱਧੂ ਤੇ ਉਨ੍ਹਾਂ ਦੇ ਦੋਸਤ ਨਾਲ ਲੜਾਈ ਹੋਈ ਸੀ। ਇਸ ਵਿੱਚ ਇੱਕ 65 ਸਾਲਾ ਵਿਅਕਤੀ ਦੀ ਮੌਤ ਹੋ ਗਈ ਸੀ।

ਦਰਅਸਲ ਸੁਪਰੀਮ ਕੋਰਟ ਨੇ ਕਿਊਰੇਟਿਵ ਪਟੀਸ਼ਨ ਨੂੰ ਤੁਰੰਤ ਸੁਨਣ ਤੋਂ ਇਨਕਾਰ ਕਰ ਦਿੱਤਾ ਹੈ। ਸਿੱਧੂ ਨੂੰ ਹੁਣ ਅਦਾਲਤ ਵਿਚ ਸਰੰਡਰ ਕਰਨਾ ਹੀ ਪਵੇਗਾ, ਜੇਕਰ ਸਿੱਧੂ ਅਦਾਲਤ ਵਿਚ ਆਤਮ ਸਮਰਪਣ ਨਹੀਂ ਕਰਦੇ ਹਨ ਤਾਂ ਪੰਜਾਬ ਪੁਲਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਵੇਗੀ। ਸਿੱਧੂ ਨੇ ਸਿਹਤ ਦਾ ਹਵਾਲਾ ਦਿੰਦੇ ਹੋਏ ਆਤਮ ਸਮਰਪਣ ਲਈ ਇਕ ਹਫ਼ਤੇ ਦਾ ਸਮਾਂ ਮੰਗਿਆ ਸੀ।